ਤਕਨੀਕੀ ਸਿੱਖਿਆ ਸੰਸਥਾਵਾਂ ’ਚ ਮੌਜੂਦਾ ਵਰ੍ਹੇ ਅੰਦਰ 2.5 ਲੱਖ ਨੌਜਵਾਨਾਂ ਨੂੰ ਹੁਨਰਮੰਦ ਕਰਨ ਦਾ ਟੀਚਾ: ਮਿੱਤਲ

0
1322

* ਪਹਿਲੇ ਪੜਾਅ ਤਹਿਤ 5 ਜ਼ਿਲਿਆਂ ’ਚ ਬਹੁ-ਹੁਨਰ ਵਿਕਾਸ ਕੇਂਦਰ ਸਥਾਪਤ ਕੀਤੇ ਜਾਣਗੇ
* ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਵੱਲੋਂ ਨਵੇਂ ਪੈਟਰੋਲ ਪੰਪ ਦਾ ਉਦਘਾਟਨ

ਘਨੌਰ-ਪਟਿਆਲਾ, 20 ਸਤੰਬਰ: (ਧਰਮਵੀਰ ਨਾਗਪਾਲ) ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਸ਼੍ਰੀ ਮਦਨ ਮੋਹਨ ਮਿੱਤਲ ਨੇ ਕਿਹਾ ਹੈ ਕਿ ਸਰਕਾਰ ਨੇ ਰਾਜ ਦੀਆਂ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ ਮੌਜੂਦਾ ਵਰ੍ਹੇ ਅੰਦਰ ਕਰੀਬ ਢਾਈ ਲੱਖ ਨੌਜਵਾਨਾਂ ਨੂੰ ਹੁਨਰਮੰਦ ਕਰਨ ਦਾ ਟੀਚਾ ਮਿਥਿਆ ਹੈ। ਇਹ ਪ੍ਰਗਟਾਵਾ ਸ਼੍ਰੀ ਮਿੱਤਲ ਨੇ ਅੱਜ ਘਨੌਰ ਨੇੜਲੇ ਪਿੰਡ ਬਘੌਰਾ ਵਿਖੇ ਹਰਕ੍ਰਿਪਾ ਪੈਟਰੋਲ ਪੰਪ ਦਾ ਉਦਘਾਟਨ ਕਰਨ ਮਗਰੋਂ ਕੀਤਾ। ਉਨ੍ਹਾਂ ਕਿਹਾ ਕਿ ਰਾਜ ਵਿੱਚ ਉਦਯੋਗਿਕ ਖੇਤਰ ਦੀਆਂ ਲੋੜਾਂ ਨਾਲ ਸਬੰਧਤ ਕੋਰਸ ਵੀ ਸ਼ੁਰੂ ਕੀਤੇ ਜਾ ਰਹੇ ਹਨ ਤਾਂ ਜੋ ਭਵਿੱਖ ਵਿੱਚ ਨੌਜਵਾਨਾਂ ਨੂੰ ਉਦਯੋਗਿਕ ਖੇਤਰ ਦੀਆਂ ਜ਼ਰੂਰਤਾਂ ਮੁਤਾਬਕ ਵਿਸ਼ਿਆਂ ਦੀ ਸਿਖਲਾਈ ਦੇ ਕੇ ਰੁਜ਼ਗਾਰ ਦੇ ਸਮਰੱਥ ਬਣਾਇਆ ਜਾ ਸਕੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਬਹੁ-ਹੁਨਰ ਵਿਕਾਸ ਕੇਂਦਰ ਸਥਾਪਤ ਕੀਤੇ ਜਾਣਗੇ ਜਿਨ੍ਹਾਂ ਵਿੱਚ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਕੋਰਸ ਕਰਵਾਏ ਜਾਣਗੇ। ਸ਼੍ਰੀ ਮਿੱਤਲ ਨੇ ਕਿਹਾ ਕਿ ਪਹਿਲੇ ਪੜਾਅ ਤਹਿਤ ਜ¦ਧਰ, ਲੁਧਿਆਣਾ, ਬਠਿੰਡਾ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿਖੇ ਇਹ ਕੇਂਦਰ ਸਥਾਪਤ ਕਰਨ ਦੀ ਯੋਜਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਰਾਜ ਦੇ ਪੰਜ ਜ਼ਿਲਿਆਂ ਵਿੱਚ ਆਈ.ਟੀ.ਆਈਜ਼ ਦੀ ਸਥਾਪਨਾ ਵੀ ਕੀਤੀ ਜਾਵੇਗੀ। ਫਿ¦ਿਗ ਸਟੇਸ਼ਨ ਦੇ ਉਦਘਾਟਨ ਮੌਕੇ ਵਿਧਾਇਕ ਘਨੌਰ ਸ਼੍ਰੀਮਤੀ ਹਰਪ੍ਰੀਤ ਕੌਰ ਮੁਖਮੇਲਪੁਰ, ਸਾਬਕਾ ਮੰਤਰੀ ਸ. ਅਜਾਇਬ ਸਿੰਘ ਮੁਖਮੇਲਪੁਰ, ਜਥੇਦਾਰ ਜਸਮੇਰ ਸਿੰਘ ਲਾਛੜੂ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸ੍ਰੀ ਭਗਵਾਨ ਦਾਸ ਜੁਨੇਜਾ, ਚੇਅਰਮੈਨ ਸ. ਕਮਲਦੀਪ ਸਿੰਘ ਢੰਡਾ, ਸ਼੍ਰੀ ਕਮਲ ਬਾਂਸਲ, ਭਾਜਪਾ ਦੇ ਮੰਡਲ ਪ੍ਰਧਾਨ ਸ੍ਰੀ ਰਜਿੰਦਰ ਸਿੰਘ, ਸ਼੍ਰੀ ਗੁਰਸੇਵ ਸਿੰਘ ਹਰਪਾਲਪੁਰ, ਸ਼੍ਰੀ ਸੁਖਜੀਤ ਸਿੰਘ ਬਘੋਰਾ, ਸ਼੍ਰੀ ਭੁਪਿੰਦਰ ਸਿੰਘ ਸ਼ੇਖੂਪੁਰ, ਸ਼੍ਰੀ ਅਵਤਾਰ ਸਿੰਘ ਕਪੂਰੀ, ਐਸ.ਡੀ.ਐਮ ਰਾਜਪੁਰਾ ਸ਼੍ਰੀ ਜੇ.ਕੇ. ਜੈਨ, ਜੀ.ਐਮ ਉਦਯੋਗ ਸ਼੍ਰੀ ਰਾਮ ਸਿੰਘ ਸਮੇਤ ਹੋਰ ਆਗੂ ਵੀ ਹਾਜ਼ਰ ਸਨ।