ਲੋਕਾਂ ਦੀ ਸਹੂਲਤ ਲਈ ਖੋਲੀ ਸਰਕਾਰੀ ਡਿਸਪੈਂਸਰੀ

0
1304

ਰਾਜਪੁਰਾ,24 ਅਕਤੂਬਰ (ਧਰਮਵੀਰ ਨਾਗਪਾਲ) ਰਾਜਪੁਰਾ ਦੇ ਪੁਰਾਣੇ ਕੋਰਟ ਰੋਡ ‘ਤੇ ਸਥਿਤ ਗੁਰਦੁਆਰਾ ਸੁਖਮਨੀ ਸਾਹਿਬ ਦੀ ਜਗ੍ਹਾਂ ‘ਤੇ ਲੋਕਾਂ ਦੀ ਸਹੂਲਤ ਲਈ ਸਰਕਾਰੀ ਡਿਸਪੈਂਸਰੀ ਖੋਲੀ ਗਈ ਜਿਸਦਾ ਉਦਘਾਟਨ ਸਾਬਕਾ ਮੰਤਰੀ ਰਾਜ ਖੁਰਾਨਾ ਨੇ ਕੀਤਾ ।ਉਨ੍ਹਾਂ ਨਾਲ ਰਣਜੀਤ ਸਿੰਘ ਰਾਣਾ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਤੇ ਕੋਸ਼ਲਰ ,ਨਗਰ ਕੋਸ਼ਲ ਦੇ ਪ੍ਰਧਾਨ ਪ੍ਰਵੀਨ ਛਾਬੜਾ ਨਗਰ ਕੌਂਸਲ ਦੇ ਮੀਤ ਪ੍ਰਧਾਨ ਗੁਰਿੰਦਰਪਾਲ ਸਿੰਘ ਜੋਗਾ ਵੀ ਮੋਜੂਦ ਸਨ ।ਇਸ ਮੋਕੇ ਰਾਜ ਖੁਰਾਨਾ ਨੇ ਕਿਹਾ ਕਿ ਗੁਰਦੁਆਰਾ ਸੁਖਮਨੀ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਬਹੁਤ ਵੱਡਾ ਉਪਰਾਲਾ ਹੈ ਕਿ ਜਿੰਨ੍ਹਾਂ ਨੇ ਲੋਕਾਂ ਦੀ ਸਹੂਲਤ ਲਈ ਡਿਸਪੈਂਸਰੀ ਖੋਲਣ ਲਈ ਗੁਰਦੁਆਰਾ ਸਾਹਿਬ ਜੀ ਦੀ ਜਗ੍ਹਾਂ ਦਿੱਤੀ ਅਤੇ ਪਹਿਲਾ ਵੀ ਗੁਰਦੁਆਰਾ ਸਾਹਿਬ ਦੀ ਜਗ੍ਹਾਂ ‘ਤੇ ਅੱਖਾਂ ਦਾ ਹਸਪਤਾਲ ਚੱਲ ਰਿਹਾ ਹੈ ।ਉਨ੍ਹਾਂ ਕਿਹਾਕਿ ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਵੱਧ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਚਾਹੀਦਾ ਹੈ ਕਿ ਸਰਕਾਰ ਵਲੋਂ ਦਿੱਤੀਆ ਜਾਣ ਵਾਲੀਆਂ ਸਹੂਲਤਾਂ ਦਾ ਲਾਭ ਲੈਣ ।ਇਸ ਮੋਕੇ ਰਣਜੀਤ ਸਿੰਘ ਰਾਣਾ ਨੇ ਕਿਹਾਕਿ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅੱਜ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮਿਲ ਰਹੀਆਂ ਹਨ ।ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਸਿੱਖ ਸੰਗਤ ਨੂੰ ਸਾਂਤ ਰਹਿਣ ਦੀ ਅਪੀਲ ਕਰਦੇ ਹੋਏ ਕਿਹਾਕਿ ਸਰਕਾਰ ਵਲੋਂ ਉਕਤ ਮਸਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਕਿਉਂਕਿ ਇਹ ਮਾਮਲਾ ਸਿੱਖ ਦੇ ਗੁਰੂ ਦਾ ਹੈ ਅਤੇ ਕਿਸੇ ਨੂੰ ਵੀ ਇਸ ਤਰ੍ਹਾਂ ਕਰਨ ਦੀ ਇਜਾਜਤ ਨਹੀ ਦਿੱਤੀ ਜਾਵੇਗੀ ।ਉਨ੍ਹਾਂ ਕਿਹਾਕਿ ਸਿੱਖ ਹਰ ਰੋਜ ਬਾਣੀ ਪੜਨ ਵੇਲੇ ਸਰਬੱਤ ਦੇ ਭਲੇ ਲਈ ਅਰਦਾਸ ਕਰਦਾ ਹੈ ।ਇਸ ਮੋਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਇੰਦਰਜੀਤ ਸਿੰਘ ,ਰਾਮ ਸਿੰਘ,ਰਾਜਿੰਦਰ ਸਿੰਘ ਭੋਲਾ,ਕ੍ਰਿਸ਼ਨ ਸਿੰਘ ਐਸਐਮੳ ਰਾਜਪੁਰਾ ,ਸੁਖਵਿੰਦਰ ਸਿੰਘ ਸੁਖੀ ਕੋਂਸਲਰ, ਦਇਆ ਸਿੰਘ ਅਤੇ ਬਲਦੇਵ ਖੁਰਾਨਾ ਆਦਿ ਸਮੇਤ ਹੋਰ ਵੀ ਪਤਵੰਤੇ ਹਾਜਰ ਸਨ ।