ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਨਰਮੇ ਦੀ ਫ਼ਸਲ ਤੋਂ ਪ੍ਰਭਾਵਿਤ ਖੇਤ ਮਜ਼ਦੂਰਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਨਿਰਣਾ

0
1364

ਫਾਜਿਲਕਾ 10 ਦਿਸ੍ਬਰ (ਰਣਜੀਤ ) ਪੰਜਾਬ ਦੇ ਵਧੀਕ ਮੁੱਖ ਸਕੱਤਰ ( ਵਿਕਾਸ ) ਸ੍ਰੀ ਸੁਰੇਸ਼ ਕੁਮਾਰ ਅਤੇ ਸ਼੍ਰੀ ਕਰਨ ਅਵਤਾਰ ਸਿੰਘ ( ਮਾਲ ਵਿਭਾਗ ) ਵੱਲੋਂ ਫਾਜ਼ਿਲਕਾ ਦੇ ਅਰਨੀਵਾਲਾ ਬਲਾਕ ਅਧੀਨ ਆਉਂਦੇ ਪਿੰਡ ਇਸਲਾਮ ਵਾਲਾ ਵਿਖੇ ਇਲਾਕੇ ਦੇ ਵੱਡੀ ਗਿਣਤੀ ਵਿਚ ਕਿਸਾਨਾਂ, ਪੰਚਾਇਤਾਂ ਅਤੇ ਮਜ਼ਦੂਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮਕਸਦ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਤੋਂ ਇਲਾਵਾ ਨਰਮੇ ਦੀ ਫ਼ਸਲ ਪ੍ਰਭਾਵਿਤ ਹੋਣ ਕਾਰਨ ਨਰਮੇ ਦੀ ਚੁਗਾਈ ਵਿਚ ਲੱਗੇ ਖੇਤ ਮਜ਼ਦੂਰਾਂ ਦੀ ਵਿੱਤੀ ਮੱਦਦ ਕਰਨਾ ਸੀ। ਇਸ ਮੀਟਿੰਗ ਵਿਚ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਵਿੱਤੀ ਮੱਦਦ ਵਾਸਤੇ ਅਪਣਾਏ ਜਾਣ ਵਾਲੇ ਢੰਗ ਤਰੀਕਿਆਂ ਸਬੰਧੀ ਪੰਚਾਇਤਾਂ, ਕਿਸਾਨਾਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਤੋਂ ਇਸ ਸਬੰਧੀ ਸੁਝਾਅ ਮੰਗੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਚਰਨਦੇਵ ਸਿੰਘ ਮਾਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਇਸ ਮੌਕੇ ਵਧੀਕ ਮੁੱਖ ਸਕੱਤਰ ( ਵਿਕਾਸ ) ਸ੍ਰੀ ਸੁਰੇਸ਼ ਕੁਮਾਰ ਅਤੇ ਸ਼੍ਰੀ ਕਰਨ ਅਵਤਾਰ ਸਿੰਘ ( ਮਾਲ ਵਿਭਾਗ ) ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵੱਲੋ ਇਹ ਨਿਰਣਾ ਲਿਆ ਗਿਆ ਹੈ ਕਿ ਕਿਸਾਨਾਂ ਦੀ ਮਾਲਵੇ ਖਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਤੋਂ ਇਲਾਵਾ ਇਸ ਨਾਲ ਖੇਤ ਮਜ਼ਦੂਰਾਂ ਦੀ ਵਿੱਤੀ ਨੁਕਸਾਨ ਦੀ ਭਰਪਾਈ ਲਈ ਉਨ੍ਹਾਂ ਦਾ ਮਦਦ ਦੇਣ ਦਾ ਨਿਰਣਾ ਕੀਤਾ ਗਿਆ ਹੈ ਤਾਂ ਜੋ ਉਹ ਆਪਣਾ ਜੀਵਨ ਨਿਰਬਾਹ ਸਹੀ ਢੰਗ ਨਾਲ ਕਰ ਸਕਣ। ਉਨ੍ਹਾਂ ਕਿਹਾ ਕਿ ਪੰਚਾਇਤਾਂ ਦੇ ਨੁੰਮਾਇਦਿਆਂ ਕਿਸਾਨਾਂ, ਮਜ਼ਦੂਰਾਂ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਸ ਸਬੰਧੀ ਸੁਝਾਅ ਲੈ ਕੇ ਨਰਮੇ ਨਾਲ ਸਬੰਧਤ ਖੇਤ ਮਜ਼ਦੂਰਾਂ ਦੀ ਸ਼ਨਾਖ਼ਤ ਅਤੇ ਉਨ੍ਹਾਂ ਨੂੰ ਸਹਾਇਤਾ ਰਾਸ਼ੀ ਦੇਣ ਸਬੰਧੀ ਢੰਗ ਤਰੀਕਿਆਂ ਨਾਲ ਸਹਾਇਤਾ ਰਾਸ਼ੀ ਜਾਰੀ ਕੀਤੀ ਜਾਣੀ ਹੈ। ਇਸ ਮੌਕੇ ਪੰਚਾਇਤਾਂ ਦੇ ਨੁੰਮਾਇਦਿਆਂ, ਕਿਸਾਨਾਂ ਅਤੇ ਮਜ਼ਦੂਰਾਂ ਨੇ ਮਜ਼ਦੂਰ ਵਰਗ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਸਬੰਧੀ ਆਪਣੇ ਆਪਣੇ ਵਿਚਾਰ ਪੇਸ਼ ਕੀਤੇ। ਵਧੀਕ ਮੁੱਖ ਸਕੱਤਰ ਸ਼੍ਰੀ ਸੁਰੇਸ਼ ਕੁਮਾਰ ਨੇ ਕਿਹਾ ਕਿ ਇਲਾਕੇ ਦੇ ਸਾਰੇ ਵਰਗਾਂ ਵੱਲੋਂ ਨਰਮੇ ਨਾਲ ਸਬੰਧਤ ਖੇਤ ਮਜ਼ਦੂਰਾਂ ਨੂੰ ਸਹਾਇਤਾ ਰਾਸ਼ੀ ਦੇਣ ਸਬੰਧੀ ਆਪਣੇ ਆਪਣੇ ਵੱਡਮੁੱਲੇ ਸੁਝਾਅ ਦਿੱਤੇ ਹਨ ਅਤੇ ਉਹ ਅਗਲੇ ਦੋ ਦਿਨਾਂ ਵਿਚ ਮੁੱਖ ਮੰਤਰੀ ਜੀ ਨੂੰ ਇਸ ਸਬੰਧੀ ਪੂਰੀ ਰਿਪੋਰਟ ਦੇਣਗੇ ਤਾਂ ਜੋ ਇੰਨ੍ਹਾਂ ਨੂੰ ਜਲਦੀ ਤੋ ਜਲਦੀ ਸਹਾਇਤਾ ਰਾਸ਼ੀ ਦਿੱਤੀ ਜਾ ਸਕੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਨੇ ਵਧੀਕ ਮੁੱਖ ਸਕੱਤਰ ( ਵਿਕਾਸ ) ਸ੍ਰੀ ਸੁਰੇਸ਼ ਕੁਮਾਰ ਅਤੇ ਸ਼੍ਰੀ ਕਰਨ ਅਵਤਾਰ ਸਿੰਘ (ਮਾਲ ਵਿਭਾਗ) ਨੂੰ ਜੀ ਆਇਆਂ ਨੂੰ ਕਿਹਾ ਅਤੇ ਉਨ੍ਹਾਂ ਕਿਹਾ ਕਿ ਇਸ ਦੌਰੇ ਨਾਲ ਜ਼ਿਲ੍ਹੇ ਦੇ ਖੇਤ ਮਜ਼ਦੂਰਾਂ ਨੂੰ ਵੱਡੀ ਰਾਹਤ ਮਿਲੇਗੀ।
ਬਾਇਟ ;- ਸ੍ਰੀ ਸੁਰੇਸ਼ ਕੁਮਾਰ, ਵਧੀਕ ਮੁੱਖ ਸਕੱਤਰ ( ਵਿਕਾਸ )

ਫਾਜ਼ਿਲਕਾ ਤੋ ਕੇਮਰਾਮੇਨ ਇੰਦਰਜੀਤ ਸਿੰਘ ਦੇ ਨਾਲ ਰਣਜੀਤ ਸਿੰਘ ਦੀ ਰਿਪੋਰਟ