ਲੁਧਿਆਣਾ, 7 ਦਸੰਬਰ (ਸੀ ਐਨ ਆਈ )-ਕਮਿਸ਼ਨਰ ਪੁਲਿਸ ਲੁਧਿਆਣਾ ਸ੍ਰੀ ਆਰ. ਐੱਨ. ਢੋਕੇ ਵੱਲੋਂ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਤੇਜ਼ਾਬ ਦੀ ਸਹੀ ਵਿਕਰੀ ਨੂੰ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਗਏ ਹਨ ਅਤੇ 2 ਮਹੀਨਿਆਂ ਲਈ ਲਾਗੂ ਰਹਿਣਗੇ। ਕਮਿਸ਼ਨਰ ਪੁਲਿਸ ਨੇ ਦੱਸਿਆ ਕਿ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਤੇਜ਼ਾਬ ਦੀ ਗੈਰ ਕਾਨੂੰਨੀ ਤੌਰ ‘ਤੇ ਵਿਕਰੀ ਹੋ ਰਹੀ ਹੈ। ਇਹ ਇੱਕ ਜਲਨਸ਼ੀਲ ਪਦਾਰਥ ਹੈ ਅਤੇ ਮਨੁੱਖੀ ਜ਼ਿੰਦਗੀ ਲਈ ਖਤਰਨਾਕ ਅਤੇ ਘਾਤਕ ਹੈ। ਇਸ ਲਈ ਇਸ ਪਦਾਰਥ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਇਆ ਜਾਣਾ ਆਮ ਜਨਤਾ ਦੀ ਜਾਨ-ਮਾਲ ਦੀ ਰਾਖੀ ਲਈ ਜ਼ਰੂਰੀ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਬਿਨਾਂ ਲਾਈਸੈਂਸ ਤੋਂ ਤੇਜ਼ਾਬ ਦੀ ਵਿਕਰੀ ਨਹੀਂ ਕਰ ਸਕਦਾ ਕੇਵਲ ਲਾਈਸੈਂਸਧਾਰੀ ਵਿਅਕਤੀ ਹੀ ਇਸ ਦੀ ਵਿਕਰੀ ਕਰ ਸਕਦਾ ਹੈ ਜੋ ਆਪਣੇ ਲਾਇਸੈਂਸ ਨੂੰ ਸਮੇ-ਸਮੇ ਸਿਰ ਰੀਨਿਓ ਕਰਵਾਉਣ ਲਈ ਪਾਬੰਦ ਹੋਵੇਗਾ। ਉਹਨਾਂ ਦੱਸਿਆ ਕਿ ਲਾਈਸੈਂਸ ਧਾਰਕ ਵਿਅਕਤੀ ਇਸ ਗੱਲ ਨੂੰ ਯਕੀਨੀ ਬਣਾਏਗਾ ਕਿ ਜਿਸ ਵਿਅਕਤੀ ਨੂੰ ਤੇਜ਼ਾਬ ਵੇਚਿਆ ਜਾਣਾ ਹੈ ਉਸ ਦਾ ਪਹਿਚਾਣ ਪੱਤਰ, ਵੋਟਰ ਕਾਰਡ ਅਤੇ ਮੁਕੰਮਲ ਐੱਡਰੈੱਸ ਹਾਸਿਲ ਕੀਤਾ ਜਾਵੇਗਾ ਅਤੇ 18 ਸਾਲ ਦੀ ਉਮਰ ਤੋਂ ਘੱਟ ਕਿਸੇ ਨੂੰ ਵੀ ਤੇਜ਼ਾਬ ਨਹੀਂ ਵੇਚਿਆ ਜਾਵੇਗਾ। ਉਹਨਾਂ ਦੱਸਿਆ ਕਿ ਲਾਇਸੈਂਸਧਾਰੀ ਦੁਕਾਨਦਾਰ ਤੇਜ਼ਾਬ ਰੱਖਣ ਸਬੰਧੀ ਮੁਕੰਮਲ ਰਜਿਸਟਰ ਲਗਾਕੇ ਸਟਾਕ ਤੇ ਰੋਜ਼ਾਨਾ ਦੀ ਵਿਕਰੀ ਬਾਰੇ ਵਿਸਥਾਰਪੁਰਵਕ ਰਿਪੋਰਟ ਸਬੰਧਤ ਪੁਲਿਸ ਸਟੇਸ਼ਨ ਅਤੇ ਸਬੰਧਤ ਐੱਸ.ਡੀ.ਐੱਮ. ਨੂੰ ਭੇਜਣ ਦਾ ਪਾਬੰਦ ਹੋਵੇਗਾ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਲਾਇਸੈਂਸਧਾਰੀ ਦੁਕਾਨਦਾਰ ਇਸ ਗੱਲ ਨੂੰ ਯਕੀਨੀ ਬਣਾਏਗਾ ਕਿ ਤੇਜਾਬ ਦੀ ਵਰਤੋਂ ਸਬੰਧੀ ਜਦੋਂ ਵੀ ਕਿਸੇ ਹਸਪਤਾਲ, ਇੰਡਸਟਰੀਜ਼, ਸਰਕਾਰੀ ਵਿਭਾਗ ਜਾਂ ਕਿਸੇ ਹੋਰ ਸੈਮੀ ਅਦਾਰੇ ਨੂੰ ਵੇਚੇਗਾ ਤਾ ਉਸ ਅਦਾਰੇ ਦੇ ਮੁੱਖੀ ਦੀ ਸ਼ਨਾਖਤ ਅਤੇ ਮੁਕੰਮਲ ਵੇਰਵਾ ਹਾਸਲ ਕਰਨ ਉਪਰੰਤ ਹੀ ਤੇਜ਼ਾਬ ਦੇਣ ਦਾ ਜਿਮੇਵਾਰ ਹੋਵੇਗਾ ਅਤੇ ਤੇਜਾਬ ਹਾਸਲ ਕਰਨ ਵਾਲਾ ਅਜਿਹਾ ਅਦਾਰਾ ਇਸ ਗੱਲ ਨੂੰ ਯਕੀਨੀ ਬਣਾਏਗਾ ਕਿ ਕਿਸੇ ਜਿੰਮੇਵਾਰ ਵਿਅਕਤੀ ਦੀ ਨਿਗਰਾਨੀ ਵਿੱਚ ਰੱਖਿਆ ਜਾਵੇ ਅਤੇ ਤੇਜ਼ਾਬ ਦੇ ਸਟਾਕ ਅਤੇ ਵਰਤੋਂ ਸਬੰਧੀ ਰਜਿਸਟਰ ਵਿੱਚ ਇੰਦਰਾਜ਼ ਕਰਕੇ ਇਸ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਦਾ ਪਾਬੰਦ ਹੋਵੇਗਾ।
ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਸਮੂਹ ਹੋਟਲਾਂ/ਧਰਮਸ਼ਾਲਾਵਾਂ/ਸਰਾਂ ਪ੍ਰਬੰਧਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਜਦ ਵੀ ਕਿਸੇ ਵਿਅਕਤੀ ਨੇ ਠਹਿਰਣਾ ਹੋਵੇ ਤਾਂ ਸਬੰਧਤ ਵਿਅਕਤੀ ਦਾ ਮੁਕੰਮਲ ਵੇਰਵਾ, ਡਰਾਈਵਿੰਗ ਲਾਈਸੰਸ, ਅਧਾਰ ਕਾਰਡ ਅਤੇ ਸ਼ਨਾਖਤੀ ਕਾਰਡ ਦੀ ਕਾਪੀ ਹਾਸਿਲ ਕਰਕੇ ਰਜਿਸਟਰ ਵਿੱਚ ਦਰਜ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਬਿਨਾ ਸਬੂਤ ਦੇ ਕਮਰਾ ਕਿਰਾਏ ‘ਤੇ ਨਾ ਦਿੱਤਾ ਜਾਵੇ। ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।
ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਸਾਰੀਆਂ ਕਿਸਮ ਦੀਆਂ ਗੱਡੀਆਂ ਦੇ ਸ਼ੀਸ਼ਿਆਂ ‘ਤੇ ਕਾਲੀਆਂ ਫਿਲਮਾਂ ਦੀ ਵਰਤੋਂ ‘ਤੇ ਪਾਬੰਦੀ ਲਗਾਈ ਹੈ। ਉਹਨਾਂ ਕਿਹਾ ਕਿ ਕਾਲੇ ਸ਼ੀਸ਼ਿਆਂ ਵਾਲੀਆਂ ਗੱਡੀਆਂ ਵਿੱਚ ਬੈਠੇ ਵਿਅਕਤੀ ਦੀ ਪਹਿਚਾਣ ਕੀਤੀ ਜਾਣੀ ਮੁਸ਼ਕਿਲ ਹੋ ਜਾਂਦੀ ਹੈ ਅਤੇ ਕਈ ਵਾਰ ਅਜਿਹੀਆਂ ਕਾਲੇ ਸ਼ੀਸ਼ਿਆਂ ਵਾਲੀਆਂ ਗੱਡੀਆਂ ਦੀ ਵਰਤੋਂ ਕਰਕੇ ਸੰਗੀਨ ਜ਼ੁਰਮਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਆਮ ਜਨਤਾ ਦੀ ਜਾਨ-ਮਾਲ ਦੀ ਰਾਖੀ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।
ਵਾਹਨਾਂ ‘ਤੇ ਲਗਾਈਆਂ ਨਿਯਮਾਂ ਤੋਂ ਉਲਟ ਨੰਬਰ ਪਲੇਟਾਂ ਦੇ ਸਿਰ ‘ਤੇ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ‘ਤੇ ਸ਼ਿਕੰਜਾ ਕੱਸਣ ਲਈ ਵੀ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਇਸ ਹੁਕਮ ਤਹਿਤ ਜੇਕਰ ਦੁਕਾਨਦਾਰਾਂ/ਪੇਂਟਰਾਂ ਵੱਲੋਂ ਵਾਹਨਾਂ ਦੀਆਂ ਨੰਬਰ ਪਲੇਟਾਂ ਨਿਯਮਾਂ ਅਨੁਸਾਰ ਤਿਆਰ ਨਹੀਂ ਕੀਤੀਆਂ ਜਾਂਦੀਆਂ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨ ਮੁਤਾਬਿਕ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਕਮਿਸ਼ਨਰ ਨੇ ਕਿਹਾ ਹੈ ਕਿ ਸ਼ਹਿਰ ਵਿੱਚ ਕੰਮ ਕਰਦੇ ਦੁਕਾਨਦਾਰਾਂ/ਪੇਂਟਰਾਂ ਵੱਲੋਂ ਵਾਹਨਾਂ ਦੀਆਂ ਨੰਬਰ ਪਲੇਟਾਂ ਨਿਯਮਾਂ ਅਨੁਸਾਰ ਤਿਆਰ ਨਹੀਂ ਕੀਤੀਆਂ ਜਾਂਦੀਆਂ ਹਨ। ਨਿਯਮਾਂ ਤੋਂ ਉਲਟ ਨੰਬਰ ਪਲੇਟਾਂ ਵਾਹਨਾਂ ‘ਤੇ ਵਰਤਣ ਨਾਲ ਸ਼ਰਾਰਤੀ ਅਨਸਰ ਵਾਰਦਾਤ ਕਰਨ ਉਪਰੰਤ ਆਸਾਨੀ ਨਾਲ ਫਰਾਰ ਹੋ ਜਾਂਦੇ ਹਨ। ਗਲਤ ਤਰੀਕੇ ਨਾਲ ਲਿਖੀ ਨੰਬਰ ਪਲੇਟ ਪੜਨ ਵਿੱਚ ਮੁਸ਼ਕਿਲ ਪੇਸ਼ ਆਉਂਦੀ ਹੈ। ਇਸ ਲਈ ਆਮ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਧਿਆਨ ਰੱਖਦਿਆਂ ਦੁਕਾਨਦਾਰਾਂ/ਪੇਂਟਰਾਂ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਗੈਰਕਾਨੂੰਨੀ ਨੰਬਰ ਪਲੇਟਾਂ ‘ਤੇ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ।