ਬਲਕਾਰ ਸਿੰਘ ਸੰਧੂ ਬਣੇ ਨਗਰ ਨਿਗਮ ਲੁਧਿਆਣਾ ਦੇ ਮੇਅਰ

0
1682
  • -ਸ਼ਾਮ ਸੁੰੰਦਰ ਮਲਹੋਤਰਾ ਸੀਨੀਅਰ ਡਿਪਟੀ ਮੇਅਰ ਅਤੇ ਸਰਬਜੀਤ ਕੌਰ ਡਿਪਟੀ ਮੇਅਰ ਚੁਣੇ
  • -ਡਵੀਜਨਲ ਕਮਿਸ਼ਨਰ ਵੀ. ਕੇ. ਮੀਨਾ ਨੇ ਨਵੇਂ ਚੁਣੇ ਕੌਂਸਲਰਾਂ ਨੂੰ ਚੁਕਾਈ ਸਹੁੰ
  • -ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸ਼ਹਿਰ ਦੇ ਵਿਕਾਸ ਲਈ ਉਪਰਾਲੇ ਕਰਾਂਗੇ-ਮੇਅਰ ਸੰਧੂ

ਲੁਧਿਆਣਾ, 26 ਮਾਰਚ (ਸੀ ਐਨ ਆਈ )-ਸੂਬੇ ਦੀ ਸਭ ਤੋਂ ਵੱਡੀ ਨਗਰ ਨਿਗਮ ਲੁਧਿਆਣਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਅੱਜ ਹੋਈ, ਜਿਸ ਵਿੱਚ ਸ੍ਰ. ਬਲਕਾਰ ਸਿੰਘ ਸੰਧੂ ਨੂੰ ਮੇਅਰ, ਸ੍ਰੀ ਸ਼ਾਮ ਸੁੰਦਰ ਮਲਹੋਤਰਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਸ੍ਰੀਮਤੀ ਸਰਬਜੀਤ ਕੌਰ ਨੂੰ ਡਿਪਟੀ ਮੇਅਰ ਚੁਣ ਲਿਆ ਗਿਆ, ਇਹ ਚੋਣ ਸਰਬਸੰਮਤੀ ਨਾਲ ਹੋਈ।
ਸਥਾਨਕ ਨਗਰ ਨਿਗਮ ਦੇ ਜ਼ੋਨ-ਏ ਦਫ਼ਤਰ ਵਿਖੇ ਚੋਣ ਲਈ ਅੱਜ ਹਾਊਸ ਦੀ ਇਕੱਤਰਤਾ ਹੋਈ, ਜਿਸ ਦੌਰਾਨ ਸ੍ਰੀ ਵੀ. ਕੇ. ਮੀਨਾ ਡਵੀਜਨਲ ਕਮਿਸ਼ਨਰ ਪਟਿਆਲਾ ਨੇ ਸਭ ਤੋਂ ਪਹਿਲਾਂ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ, ਜਿਸ ਉਪਰੰਤ ਤਿੰਨੇਂ ਅਹੁਦਿਆਂ ਦੀ ਚੋਣ ਲਈ ਸ਼ੁਰੂ ਕੀਤੀ ਗਈ ਪ੍ਰਕਿਰਿਆ ਵਿੱਚ ਸ੍ਰ. ਬਲਕਾਰ ਸਿੰਘ ਸੰਧੂ ਨੂੰ ਮੇਅਰ, ਸ੍ਰੀ ਸ਼ਾਮ ਸੁੰਦਰ ਮਲਹੋਤਰਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਸ੍ਰੀਮਤੀ ਸਰਬਜੀਤ ਕੌਰ ਨੂੰ ਸਰਬਸੰਮਤੀ ਨਾਲ ਡਿਪਟੀ ਮੇਅਰ ਚੁਣ ਲਿਆ ਗਿਆ।
ਮੇਅਰ ਦੇ ਅਹੁਦੇ ਲਈ ਸ੍ਰ. ਬਲਕਾਰ ਸਿੰਘ ਸੰਧੂ ਦਾ ਨਾਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਅਤੇ ਕੌਂਸਲਰ ਸ੍ਰ. ਗੁਰਦੀਪ ਸਿੰਘ ਨੀਟੂ ਨੇ ਪੇਸ਼ ਕੀਤਾ, ਜਿਸ ਨੂੰ ਸਾਰੇ ਹਾਊਸ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਸੇ ਤਰਾਂ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਸ੍ਰੀ ਸ਼ਾਮ ਸੁੰਦਰ ਮਲਹੋਤਰਾ ਦਾ ਨਾਮ ਕੌਂਸਲਰ ਸ੍ਰੀ ਜੈਪ੍ਰਕਾਸ਼ ਅਤੇ ਕੌਂਸਲਰ ਸ੍ਰੀ ਕੁਲਦੀਪ ਜੰਡਾ ਨੇ ਪੇਸ਼ ਕੀਤਾ। ਜਦਕਿ ਡਿਪਟੀ ਮੇਅਰ ਦੇ ਅਹੁਦੇ ਲਈ ਸ੍ਰੀਮਤੀ ਸਰਬਜੀਤ ਕੌਰ ਦਾ ਨਾਮ ਕੌਂਸਲਰ ਹਰਜਿੰਦਰਪਾਲ ਸਿੰਘ ਲਾਲੀ ਅਤੇ ਕੌਂਸਲਰ ਮਨਪ੍ਰੀਤ ਸਿੰਘ ਗਰੇਵਾਲ ਨੇ ਪੇਸ਼ ਕੀਤਾ।
ਇਸ ਤੋਂ ਪਹਿਲਾਂ ਹਾਊਸ ਦੀ ਕਾਰਵਾਈ ਸ਼ੁਰੂ ਕਰਦਿਆਂ ਡਵੀਜ਼ਨਲ ਕਮਿਸ਼ਨਰ ਸ੍ਰੀ ਵੀ. ਕੇ. ਮੀਨਾ ਨੇ ਸਾਰੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਊਨਾ ਦੀ ਜਿੱਤ ਦੀ ਵਧਾਈ ਦਿੰਦਿਆਂ ਜੀ ਆਇਆਂ ਨੂੰ ਕਿਹਾ ਅਤੇ ਇਸ ਚੋਣ ਸੰਬੰਧੀ ਸਾਰੇ ਕਾਨੂੰਨੀ ਅਤੇ ਸੰਵਿਧਾਨ ਪੱਖਾਂ ਬਾਰੇ ਜਾਣਕਾਰੀ ਦਿੱਤੀ। ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਊਨਾ ਦੀ ਸਹੂਲਤ ਮੁਤਾਬਿਕ ਪੰਜਾਬੀ, ਹਿੰਦੀ ਅਤੇ ਅੰਗਰੇਜੀ ਤਿੰਨੋਂ ਭਾਸ਼ਾਵਾਂ ਵਿੱਚ ਚੁਕਾਈ ਗਈ। ਹਾਊਸ ਦੀ ਕਾਰਵਾਈ ਚਲਾਉਣ ਲਈ ਸਾਰੇ ਕੌਂਸਲਰਾਂ ਨੇ ਪਹਿਲਾਂ ਕੌਂਸਲਰ ਸ੍ਰੀ ਰਾਕੇਸ਼ ਪ੍ਰਾਸ਼ਰ ਨੂੰ ਸਰਬਸੰਮਤੀ ਨਾਲ ਸਭਾਪਤੀ ਚੁਣਿਆ।
ਮੇਅਰ ਚੁਣੇ ਜਾਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਬਲਕਾਰ ਸਿੰਘ ਸੰਧੂ ਨੇ ਕਿਹਾ ਕਿ ਉਹ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸ਼ਹਿਰ ਦੇ ਵਿਕਾਸ ਲਈ ਉਪਰਾਲੇ ਕਰਨਗੇ। ਊਨਾ ਦੀ ਪ੍ਰਾਥਮਿਕਤਾ ਬਾਰੇ ਪੁੱਛੇ ਜਾਣ ‘ਤੇ ਉਨ•ਾਂ ਕਿਹਾ ਕਿ ਉਹ ਸਾਰੇ ਕੌਂਸਲਰਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕਰਨਗੇ, ਇਸ ਦੌਰਾਨ ਜੋ ਮੁੱਦੇ ਪ੍ਰਮੁੱਖ ਹੋਣਗੇ, ਓਹੀ ਊਨਾ ਦੀ ਪ੍ਰਾਥਮਿਕਤਾ ਹੋਵੇਗੀ। ਊਨਾ ਕਿਹਾ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਜ਼ਰੂਰੀ ਹਰ ਕੰਮ ਊਨਾ ਦੀ ਪ੍ਰਾਥਮਿਕਤਾ ਰਹੇਗੀ। ਊਨਾ ਵਚਨਬੱਧਤਾ ਪ੍ਰਗਟਾਈ ਕਿ ਉਹ ਸ਼ਹਿਰਵਾਸੀਆਂ ਦੀਆਂ ਉਮੀਦਾਂ ‘ਤੇ ਖ਼ਰੇ ਉੱਤਰਨਗੇ। ਊਨਾ ਅੱਗੇ ਕਿਹਾ ਕਿ ਉਹ ਆਪਣੀ ਸਮੁੱਚੀ ਟੀਮ ਨੂੰ ਨਾਲ ਲੈ ਕੇ ਚੱਲਣਗੇ।
ਅਹੁਦਾ ਸੰਭਾਲਣ ਮੌਕੇ ਊਨਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਲੋਕ ਸਭਾ ਮੈਂਬਰ ਸ੍ਰੀ ਸੁਨੀਲ ਕੁਮਾਰ ਜਾਖੜ ਤੇ ਸ੍ਰ. ਰਵਨੀਤ ਸਿੰਘ ਬਿੱਟੂ, ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ, ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਕੈਬਨਿਟ ਮੰਤਰੀ ਸ੍ਰ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸ਼ਹਿਰ ਦੇ ਸਮੂਹ ਕਾਂਗਰਸੀ ਵਿਧਾਇਕਾਂ, ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸੰਧੂ, ਕੌਂਸਲਰਾਂ ਅਤੇ ਹੋਰ ਧਿਰਾਂ ਦਾ ਧੰਨਵਾਦ ਕੀਤਾ। ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ ਅਤੇ ਡਿਪਟੀ ਮੇਅਰ ਸ੍ਰੀਮਤੀ ਸਰਬਜੀਤ ਕੌਰ ਨੇ ਵੀ ਸ਼ਹਿਰ ਦੇ ਵਿਕਾਸ ਲਈ ਸਾਰੇ ਕੌਂਸਲਰਾਂ ਦੇ ਸਹਿਯੋਗ ਨਾਲ ਹਰ ਸੰਭਵ ਉਪਰਾਲਾ ਕਰਨ ਦਾ ਭਰੋਸਾ ਪ੍ਰਗਟਾਇਆ।
ਇਥੇ ਇਹ ਵਿਸ਼ੇਸ਼ ਤੌਰ ‘ਤੇ ਦੱਸਣਯੋਗ ਹੈ ਕਿ ਨਗਰ ਨਿਗਮ ਲੁਧਿਆਣਾ ਦੇ 95 ਵਾਰਡਾਂ ਲਈ ਮਿਤੀ 24 ਫਰਵਰੀ ਨੂੰ ਵੋਟਾਂ ਪਾਈਆਂ ਗਈਆਂ ਸਨ, ਜਿਨ੍ਹਾਂ ਦਾ ਨਤੀਜਾ 27 ਫਰਵਰੀ ਕੱਢਿਆ ਗਿਆ ਸੀ। ਜਿਸ ਦੌਰਾਨ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਨੇ 62 ਸੀਟਾਂ ‘ਤੇ ਜਿੱਤ ਦਰਜ ਕਰਕੇ ਮੁਕੰਮਲ ਬਹੁਮਤ ਹਾਸਿਲ ਕੀਤਾ ਸੀ। ਜਦਕਿ ਸ਼੍ਰੋਮਣੀ ਅਕਾਲੀ ਦਲ ਨੂੰ 11, ਭਾਰਤੀ ਜਨਤਾ ਪਾਰਟੀ ਨੂੰ 10, ਲੋਕ ਇਨਸਾਫ਼ ਪਾਰਟੀ ਨੂੰ 7, ਆਜ਼ਾਦ ਨੂੰ 4 ਅਤੇ ਆਮ ਆਦਮੀ ਪਾਰਟੀ ਨੂੰ ਇੱਕ ਸੀਟ ਮਿਲੀ ਸੀ।
ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਕੈਬਨਿਟ ਮੰਤਰੀ ਸ੍ਰ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ, ਸ੍ਰੀ ਰਾਕੇਸ਼ ਪਾਂਡੇ, ਸ੍ਰੀ ਸੁਰਿੰਦਰ ਡਾਬਰ, ਸ੍ਰੀ ਭਾਰਤ ਭੂਸ਼ਣ ਆਸ਼ੂ, ਸ੍ਰੀ ਸੰਜੇ ਤਲਵਾੜ (ਸਾਰੇ ਵਿਧਾਇਕ), ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਨਗਰ ਨਿਗਮ ਕਮਿਸ਼ਨਰ ਸ੍ਰ. ਜਸਕਿਰਨ ਸਿੰਘ, ਜਿਲਾ ਕਾਂਗਰਸ ਕਮੇਟੀ (ਦਿਹਾਤੀ) ਦੇ ਪ੍ਰਧਾਨ ਸ੍ਰ. ਗੁਰਦੇਵ ਸਿੰਘ ਲਾਪਰਾਂ, ਜਿਲਾ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀ ਰਾਜੀਵ ਰਾਜਾ, ਸੀਨੀਅਰ ਕਾਂਗਰਸੀ ਆਗੂ ਸ੍ਰ. ਕਮਲਜੀਤ ਸਿੰਘ ਕੜਵਲ, ਸ੍ਰ. ਗੁਰਦੀਪ ਸਿੰਘ ਅਤੇ ਸ੍ਰ. ਹਰਜਿੰਦਰ ਸਿੰਘ ਢੀਂਡਸਾ ਪੀ.ਏ. ਲੋਕ ਸਭਾ ਮੈਂਬਰ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।