ਆਈ.ਜੀ. ਪਟਿਆਲਾ ਜੋਨ ਸ੍ਰੀ ਪਰਮਜੀਤ ਸਿੰਘ ਗਿੱਲ ਨੇ ਅਜਾਦੀ ਦਿਵਸ ਸਮਾਰੋਹ ਮੌਕੇ ਹੋਣ ਵਾਲੀ ਪਰੇਡ ਦੀਆਂ ਤਿਆਰੀਆਂ ਦਾ ਲਿਆ ਜਾਇਜਾ

0
1628

ਐਸ.ਏ.ਐਸ.ਨਗਰ:  (ਧਰਮਵੀਰ ਨਾਗਪਾਲ) ਆਈ.ਜੀ. ਪਟਿਆਲਾ ਜੋਨ-1 ਸ੍ਰੀ ਪਰਮਜੀਤ ਸਿੰਘ ਗਿੱਲ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਫੇਜ਼-6 ਸਥਿਤ ਸਰਕਾਰੀ ਕਾਲਜ ਵਿਖੇ ਅਜਾਦੀ ਦਿਵਸ ਸਮਾਰੋਹ ਮੌਕੇ ਹੋਣ ਵਾਲੀ ਪਰੇਡ ਦੀਆਂ ਤਿਆਰੀਆਂ ਦਾ ਜਾਇਜਾ ਲਿਆ। ਇਸ ਮੋਕੇ ਡੀ.ਆਈ.ਜੀ ਸ੍ਰੀ ਆਰ.ਕੇ. ਜੈਸਵਾਲ ਰੂਪਨਗਰ ਰੇਜ਼, ਜ਼ਿਲ•ਾ ਪੁਲਿਸ ਮੁਖੀ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਪੀ. (ਹੈਡਕੁਆਟਰ) ਸ੍ਰੀ ਹਰਪਾਲ ਸਿੰਘ ਸੰਧੂ ਸਮੇਤ ਪੁਲਿਸ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਥੇ ਇਹ ਵਰਣਨਯੋਗ ਹੈ ਕਿ ਅਜਾਦੀ ਦਿਵਸ ਸਮਾਰੋਹ ਮੌਕੇ ਪੰਜਾਬ ਪੁਲਿਸ, ਹੋਮਗਾਰਡਜ਼ ਅਤੇ ਐਨ.ਸੀ.ਸੀ. ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਜਿਸ ਦੀਆਂ ਤਿਆਰੀਆਂ ਜੋਰਾਂ ਤੇ ਚੱਲ ਰਹੀਆਂ ਹਨ। ਸ੍ਰੀ ਗਿੱਲ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਅਜਾਦੀ ਦਿਵਸ ਸਮਾਰੋਹ ਨੂੰ ਮੁੱਖ ਰੱਖਦਿਆਂ ਪੁਲਿਸ ਵੱਲੌਂ ਪੁੱਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਆਪਣੀ ਡਿਊਟੀ ਪੁਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਅਤੇ ਮਾੜੇ ਅਨਸਰਾਂ ਤੇ ਸਖ਼ਤ ਨਿਗ•ਾ ਰੱਖੀ ਜਾਵੇ । ਉਨ•ਾਂ ਦੱਸਿਆ ਕਿ ਕਿਸੇ ਨੂੰ ਵੀ ਅਮਨ ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਪੁਲਿਸ ਵੱਲੋਂ ਵਿਸ਼ੇਸ ਨਾਕੇ ਵੀ ਲਗਾਏ ਗਏ ਹਨ।