ਘਨੌਰ ’ਚ ਜ਼ਿਲ•ਾ ਪੱਧਰੀ ਪਸ਼ੂ ਧਨ ਮੇਲਾ ਸ਼ੁਰੂ, ਪਹਿਲੇ ਦਿਨ 1100 ਪਸ਼ੂਆਂ ਦੀ ਹੋਈ ਰਜਿਸਟਰੇਸ਼ਨ

0
1566

 
ਘਨੌਰ/ਪਟਿਆਲਾ, 2 ਦਸੰਬਰ: (ਧਰਮਵੀਰ ਨਾਗਪਾਲ) ਪਟਿਆਲਾ ਜ਼ਿਲ•ੇ ਵਿੱਚ ਪਸ਼ੂ ਪਾਲਣ ਦੇ ਕਿੱਤੇ ਨੂੰ ਵਿਆਪਕ ਪੱਧਰ ’ਤੇ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਘਨੌਰ ਵਿਖੇ ਦੋ ਰੋਜ਼ਾ ਜ਼ਿਲ•ਾ ਪੱਧਰੀ ਪਸ਼ੂ ਧਨ ਮੇਲਾ ਸ਼ੁਰੂ ਹੋ ਗਿਆ ਹੈ। ਇਸ ਮੇਲੇ ਵਿੱਚ ਪਹਿਲੇ ਦਿਨ ਹੀ ਕਰੀਬ 1100 ਪਸ਼ੂਆਂ ਦੀ ਰਜਿਸਟਰੇਸ਼ਨ ਹੋਈ ਅਤੇ ਇਸ ਦੌਰਾਨ 25 ਵੱਖ-ਵੱਖ ਕਿਸਮਾਂ ਦੇ ਪਸ਼ੂਆਂ ਦੇ ਦਿਲਚਸਪ ਮੁਕਾਬਲੇ ਹੋਏ ਜਿਨ•ਾਂ ਵਿੱਚ ਵਛੇਰਾ ਨੁੱਕਰਾ, ਵਛੇਰਾ ਮਾਰਵਾੜੀ, ਮੁਰਹਾ ਕੱਟੀ, ਨੀਲੀ ਰਾਵੀ ਕੱਟੀ, ਮੁਰਹਾ ਮੱਝ, ਨੀਲੀ ਰਾਵੀ ਮੱਝ, ਐਚ.ਐਫ ਕਰਾਸ ਗਾਂ, ਘੋੜੇ, ਬੱਕਰੇ-ਬੱਕਰੀਆਂ, ਸੂਰ, ਭੇਡੂ, ਕੁੱਤੇ ਵੀ ਸ਼ਾਮਲ ਸਨ।
ਚੈਂਪੀਅਨਸ਼ਿਪ ਦੇ ਉਦਘਾਟਨੀ ਸਮਾਰੋਹ ਮੌਕੇ ਜ਼ਿਲ•ਾ ਯੋਜਨਾ ਬੋਰਡ ਪਟਿਆਲਾ ਦੇ ਸਾਬਕਾ ਚੇਅਰਮੈਨ ਸ. ਦੀਪਿੰਦਰ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕਿਹਾ ਕਿ ਸਰਕਾਰ ਦੇ ਉਪਰਾਲਿਆਂ ਸਦਕਾ ਪੰਜਾਬ ‘ਚਿੱਟੀ ਕ੍ਰਾਂਤੀ’ ਲਿਆਉਣ ’ਚ ਵੀ ਮੋਹਰੀ ਸਾਬਤ ਹੋਵੇਗਾ। ਇਸ ਮੌਕੇ ਵਿਧਾਇਕਾ ਘਨੌਰ ਸ਼੍ਰੀਮਤੀ ਹਰਪ੍ਰੀਤ ਕੌਰ ਮੁਖਮੇਲਪੁਰ ਵੀ ਉਨ•ਾਂ ਦੇ ਨਾਲ ਸਨ। ਉਨ•ਾਂ ਕਿਹਾ ਕਿ ਕਿਸਾਨਾਂ ਦੀ ਆਰਥਿਕ ਸਥਿਤੀ ਵਿੱਚ ਵੱਡਾ ਸੁਧਾਰ ਲਿਆਉਣ ਲਈ ਖੇਤੀਬਾੜੀ ਦੇ ਨਾਲ-ਨਾਲ ਪਸ਼ੂ ਪਾਲਣ ਜਿਹੇ ਕਿੱਤੇ ਅਪਣਾਉਣੇ ਸਮੇਂ ਦੀ ਲੋੜ ਹਨ ਅਤੇ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸੁਚੱਜੀ ਦੇਖਭਾਲ ਲਈ ਪ੍ਰੇਰਿਤ ਕਰਨ ’ਚ ਅਜਿਹੇ ਮੁਕਾਬਲੇ ਸਾਰਥਕ ਭੂਮਿਕਾ ਅਦਾ ਕਰਦੇ ਹਨ। ਇਸ ਮੌਕੇ ਸ਼੍ਰੀਮਤੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਕਿਹਾ ਕਿ ਪਸ਼ੂਆਂ ਦੇ ਪਾਲਣ ਪੋਸ਼ਣ ਦੇ ਪੱਖ ਤੋਂ ਪੰਜਾਬੀ ਸ਼ੁਰੂ ਤੋਂ ਹੀ ਮੋਹਰੀ ਰਹੇ ਹਨ ਅਤੇ ਗਾਂਵਾਂ ਤੇ ਮੱਝਾਂ ਜਿਹੇ ਦੁਧਾਰੂ ਪਸ਼ੂਆਂ ਵਾਂਗ ਹੁਣ ਪਸ਼ੂ ਪਾਲਕ ਸੂਰ, ਭੇਡਾਂ ਤੇ ਬੱਕਰੀਆਂ ਨੂੰ ਵੀ ਆਮਦਨ ਦਾ ਵਧੀਆ ਸਰੋਤ ਮੰਨਿਆ ਜਾ ਸਕਦਾ ਹੈ ਅਤੇ ਇਸ ਨਾਲ ਆਉਣ ਵਾਲੇ ਸਮੇਂ ਵਿੱਚ ਰਾਜ ’ਚ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਹੋਰ ਵੀ ਹੁਲਾਰਾ ਮਿਲੇਗਾ। ਉਨ•ਾਂ ਕਿਹਾ ਕਿ ਪਸ਼ੂ ਪਾਲਕਾਂ ’ਚ ਘੋੜਿਆਂ ਦੇ ਪਾਲਣ-ਪੋਸ਼ਣ ਦਾ ਵਧਦਾ ਰੁਝਾਨ ਅਤੇ ਵੱਖ-ਵੱਖ ਨਸਲਾਂ ਦੇ ਕੁੱਤਿਆਂ ਨੂੰ ਅਜਿਹੇ ਮੁਕਾਬਲਿਆਂ ’ਚ ਸ਼ਾਮਲ ਕਰਨ ਪ੍ਰਤੀ ਦਿਲਚਸਪੀ ਸ਼ਲਾਘਾਯੋਗ ਉਪਰਾਲੇ ਹਨ।
ਇਨ•ਾਂ ਮੁਕਾਬਲਿਆਂ ਦੇ ਆਯੋਜਨ ਲਈ ਮੈਦਾਨ ’ਚ ਵੱਖ-ਵੱਖ ਰਿੰਗ ਸਥਾਪਤ ਕੀਤੇ ਗਏ ਹਨ ਜਿਥੇ ਵੱਡੀ ਗਿਣਤੀ ’ਚ ਇਕੱਠੇ ਹੋਏ ਪਸ਼ੂ ਪ੍ਰੇਮੀਆਂ ਨੇ ਵੱਖ-ਵੱਖ ਕਿਸਮਾਂ ਤੇ ਨਸਲਾਂ ਦੇ ਪਸ਼ੂਆਂ ਦੇ ਮੁਕਾਬਲੇ ਦੇਖੇ। ਇਸ ਤੋਂ ਬਾਅਦ ਦੁਪਹਿਰ ਦੇ ਸੈਸ਼ਨ ਵਿੱਚ ਦੁੱਧ ਚੁਆਈ ਮੁਕਾਬਲੇ ਵੀ ਹੋਏ। ਚੈਂਪੀਅਨਸ਼ਿਪ ਦੇ ਜੇਤੂਆਂ ਨੂੰ 3 ਦਸੰਬਰ ਨੂੰ ਬਾਅਦ ਦੁਪਹਿਰ 3 ਵਜੇ ਵਿਧਾਇਕ ਘਨੌਰ ਸ਼੍ਰੀਮਤੀ ਹਰਪ੍ਰੀਤ ਕੌਰ ਮੁਖਮੇਲਪੁਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਉਦਘਾਟਨ ਮੌਕੇ ਮੈਂਬਰ ਐਸ.ਜੀ.ਪੀ.ਸੀ. ਸ. ਜਸਮੇਰ ਸਿੰਘ ਲਾਛੜੂ, ਮਾਰਕੀਟ ਕਮੇਟੀ ਪਟਿਆਲਾ ਦੇ ਵਾਈਸ ਚੇਅਰਮੈਨ ਸ. ਨਰਦੇਵ ਸਿੰਘ ਆਕੜੀ, ਸ. ਗੁਰਸੇਵ ਸਿੰਘ ਹਰਪਾਲਪੁਰ, ਸ. ਭੁਪਿੰਦਰ ਸਿੰਘ ਸ਼ੇਖੂਪੁਰ, ਐਸ.ਡੀ.ਐਮ ਰਾਜਪੁਰਾ ਸ਼੍ਰੀ ਜੇ.ਕੇ. ਜੈਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ਼੍ਰੀ ਐਚ.ਐਮ ਵਾਲੀਆ ਸਮੇਤ ਹੋਰ ਅਧਿਕਾਰੀ ਤੇ ਆਗੂ ਵੀ ਹਾਜ਼ਰ ਸਨ।