ਜਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਦਾ ਆਯੋਜਨ 26 ਜਨਵਰੀ ਨੂੰ ਮਨਪ੍ਰੀਤ ਸਿੰਘ ਬਾਦਲ ਲਹਿਰਾਉਣਗੇ ਕੌਮੀ ਤਿਰੰਗਾ, ਡਿਪਟੀ ਕਮਿਸ਼ਨਰ ਵੱਲੋਂ ਸੁਚੱਜੇ ਪ੍ਰਬੰਧਾਂ ਸੰਬੰਧੀ ਹਦਾਇਤਾਂ ਜਾਰੀ,

0
1627

ਲੁਧਿਆਣਾ, 9 ਜਨਵਰੀ (ਸੀ ਐਨ ਆਈ )-26 ਜਨਵਰੀ ਨੂੰ ਗਣਤੰਤਰ ਦਿਵਸ ਸੰਬੰਧੀ ਜਿਲਾ ਪੱਧਰੀ ਸਮਾਗਮ ਹਰ ਸਾਲ ਦੀ ਤਰਾਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਮਨਾਇਆ ਜਾਵੇਗਾ, ਜਿਸ ਵਿੱਚ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ. ਮਨਪ੍ਰੀਤ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਪੁੱਜਣਗੇ ਅਤੇ ਕੌਮੀ ਤਿਰੰਗੇ ਝੰਡੇ ਨੂੰ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਦਿਹਾੜੇ ਨੂੰ ਵਧੀਆ ਤਰੀਕੇ ਨਾਲ ਮਨਾਉਣ ਲਈ ਤਿਆਰੀਆਂ ਸੰੰਬੰਧੀ ਮੀਟਿੰਗ ਦਾ ਆਯੋਜਨ ਅੱਜ ਸਥਾਨਕ ਬਚਤ ਭਵਨ ਵਿਖੇ ਕੀਤਾ ਗਿਆ, ਜਿਸ ਦੀ ਪ੍ਰ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਕੀਤੀ।
ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਅਨੁਸਾਰ ਹਰ ਵਾਰ ਦੀ ਤਰਾਂ ਇਸ ਸਮਾਗਮ ਨੂੰ ਵੀ ਜਿਲਾ ਪ੍ਰਸਾਸ਼ਨ ਵੱਲੋਂ ਬਹੁਤ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਸਮਾਗਮ ਦੌਰਾਨ ਜਿੱਥੇ ਮੁੱਖ ਮਹਿਮਾਨ ਵੱਲੋਂ ਕੌਮੀ ਝੰਡਾ ਲਹਿਰਾਉਣ ਦੇ ਨਾਲ-ਨਾਲ ਜਿਲਾ ਵਾਸੀਆਂ ਦੇ ਨਾਮ ਸੰਦੇਸ਼ ਜਾਰੀ ਕੀਤਾ ਜਾਵੇਗਾ, ਉਥੇ ਹੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤਾ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਰੰਗਾਰੰਗ ਪ੍ਰੋਗਰਾਮ, ਪੀ. ਟੀ. ਸ਼ੋਅ ਅਤੇ ਲੇਜ਼ੀਅਮ ਵਿੱਚ ਵੱਖ-ਵੱਖ ਸਕੂਲਾਂ ਦੇ 2000 ਤੋਂ ਵਧੇਰੇ ਵਿਦਿਆਰਥੀ ਭਾਗ ਲੈਣਗੇ। ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇਗਾ। ਸਮਾਗਮ ਸਵੇਰੇ 9.58 ਮਿੰਟ ‘ਤੇ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਸ਼ੁਰੂ ਹੋਵੇਗਾ। ਸਮਾਗਮ ਤੋਂ ਪਹਿਲਾਂ 19, 20 ਅਤੇ 22 ਜਨਵਰੀ, 2018 ਨੂੰ ਸਟੇਡੀਅਮ ਵਿਖੇ ਰਿਹਰਸਲ ਕਰਵਾਈ ਜਾਵੇਗੀ, ਜਦਕਿ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਕਰਵਾਈ ਜਾਵੇਗੀ।
ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਉਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਗਰਵਾਲ ਨੇ ਕਿਹਾ ਕਿ ਗਣਤੰਤਰ ਦਿਵਸ ਅਤੇ ਆਜ਼ਾਦੀ ਦਿਵਸ ਸਮਾਗਮ ਦੋ ਰਾਸ਼ਟਰੀ ਸਮਾਗਮ ਹੁੰਦੇ ਹਨ, ਜਿਨ੍ਹਾਂ ਨੂੰ ਹਰੇਕ ਦੇਸ਼ ਵਾਸੀ ਨੂੰ ਬਹੁਤ ਹੀ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਊਨਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ। ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਦੀ ਪੂਰੀ ਤਰਾਂ ਸਫਾਈ ਕਰਵਾਈ ਜਾਵੇ। ਊਨਾ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਵਧ ਚੜ• ਕੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀਮਤੀ ਸੁਰਭੀ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ, ਵਧੀਕ ਕਮਿਸ਼ਨਰ ਨਗਰ ਨਿਗਮ ਡਾ. ਰਿਸ਼ੀਪਾਲ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸ੍ਰ. ਅਮਰਿੰਦਰ ਸਿੰਘ ਮਲੀ, ਸ੍ਰ. ਦਮਨਜੀਤ ਸਿੰਘ ਅਤੇ ਸ੍ਰ. ਅਮਰਜੀਤ ਸਿੰਘ ਬੈਂਸ ਦੋਵੇਂ ਉੱਪ ਮੰਡਲ ਮੈਜਿਸਟ੍ਰੇਟ, ਸ੍ਰੀਮਤੀ ਲਵਜੀਤ ਕੌਰ ਕਲਸੀ ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ, ਸ੍ਰ. ਨਵਰਾਜ ਸਿੰਘ ਬਰਾੜ ਅਸਟੇਟ ਅਫ਼ਸਰ ਗਲਾਡਾ, ਸ੍ਰੀ ਸ਼ਿਵ ਕੁਮਾਰ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ, ਸਹਾਇਕ ਪੁਲਿਸ ਕਮਿਸ਼ਨਰ ਸ੍ਰ. ਗੁਰਦੇਵ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।