ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਚਾਂ/ਸਰਪੰਚਾਂ ਅਤੇ ਪੰਚਾਇਤ ਸਕੱਤਰਾਂ ਨੂੰ ਮੁਫਤ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦਿੱਤੀ ਜਾਣਕਾਰੀ

0
1349
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਲੁਧਿਆਣਾ
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਚਾਂ/ਸਰਪੰਚਾਂ ਅਤੇ ਪੰਚਾਇਤ ਸਕੱਤਰਾਂ ਨੂੰ ਮੁਫਤ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦਿੱਤੀ ਜਾਣਕਾਰੀ

ਲੁਧਿਆਣਾ, 22 ਜੁਲਾਈ (000)-   ਕਾਰਜਾਕਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਅਤੇ ਸ੍ਰੀ ਗੁਰਬੀਰ ਸਿੰਘ, ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਗੁਰੂ ਨਾਨਕ ਭਵਨ, ਲੁਧਿਆਣਾ ਦੇ ਆਡੀਟੋਰੀਅਮ ਵਿੱਚ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਲੁਧਿਆਣਾ-1 ਦੇ ਅਧੀਨ ਆਉਂਦੇ ਸਮੂਹ ਪਿੰਡਾਂ ਦੇ ਪੰਚਾਂ/ਸਰਪੰਚਾਂ ਅਤੇ ਪੰਚਾਇਤ ਸਕੱਤਰਾਂ ਦੀ  ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕਰਵਾਇਆ ਗਿਆ । ਇਸ ਮੀਟਿੰਗ ਦੀ ਪ੍ਰਧਾਨਗੀ ਸ੍ਰੀ ਆਸ਼ੀਸ਼ ਅਬਰੋਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੀ ਗਈ। ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਮੀਟਿੰਗ ਵਿੱਚ ਇਕੱਤਰਿਤ ਹੋਏ ਸਮੂਹ ਪਿੰਡਾਂ ਦੇ ਪੰਚਾਂ/ਸਰਪੰਚਾਂ ਅਤੇ ਪੰਚਾਇਤ ਸਕੱਤਰਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਸਕੀਮ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ ਅਤੇ ਵਿਚੋਲਗੀ ਕੇਂਦਰਾਂ ਅਤੇ NALSA/PULSA ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰਪੂਵਕ ਜਾਣਕਾਰੀ ਦਿੱਤੀ ਗਈ ।  ਇਸ ਮੀਟਿੰਗ ਵਿੱਚ ਬਲਾਕ ਵਿਕਾਸ ਤੇ ਪੰਚਾਇਤ ਅਫਸਰ-1, ਲੁਧਿਆਣਾ ਦੇ ਅਧੀਨ ਆਉਂਦੇ ਲਗਭਗ 52 ਪਿੰਡਾਂ ਦੇ ਪੰਚਾਂ/ਸਰਪੰਚਾਂ ਵੱਲੋਂ ਭਾਗ ਲਿਆ ਗਿਆ ।
ਮੀਟਿੰਗ ਵਿੱਚ ਸਮੂਹ ਪਿੰਡਾਂ ਦੇ ਪੰਚਾਂ/ਸਰਪੰਚਾਂ ਤੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਕਾਨੂੰਨੀ ਸੇਵਾਵਾਂ ਸਕੀਮਾਂ ਦੀ ਜਾਣਕਾਰੀ ਦੇ ਸਬੰਧ ਵਿੱਚ ਨਿਰਧਾਰਤ ਕੀਤੇ ਗਏ ਫੀਡ ਬੈਕ ਫਾਰਮ ਵੀ ਭਰਵਾਏ ਗਏ ।
ਇਸ ਮੌਕੇ ਤੇ ਸ੍ਰੀ ਗੁਰਮੇਲ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਲੁਧਿਆਣਾ ਤੋਂ ਇਲਾਵਾ ਸ੍ਰੀ ਸਰਬਜੀਤ ਸਿੰਘ, ਸੁਪਰਡੈਂਟ, ਦਫਤਰ ਬੀ.ਡੀ.ਪੀ.ਓ.-1, ਲੁਧਿਆਣਾ ਵੀ ਹਾਜ਼ਰ ਸਨ ।