ਡਾਕਟਰ ਸੂਬੇ ਵਿੱਚੋਂ ਬੱਚਾ ਮੌਤ ਦਰ, ਟੀ.ਬੀ ਅਤੇ ਕੁਪੋਸ਼ਣ ਖਾਤਮੇ ਲਈ ਪੁਰਜ਼ੋਰ ਉਪਰਾਲੇ ਕਰਨ-ਸਿਹਤ ਮੰਤਰੀ

0
1486

ਲੁਧਿਆਣਾ, 10 ਮਾਰਚ (ਸੀ ਐਨ ਆਈ )-ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਨੌਜਵਾਨ ਡਾਕਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਵਿੱਚੋਂ ਬੱਚਾ ਮੌਤ ਦਰ, ਟੀ.ਬੀ. ਅਤੇ ਕੁਪੋਸ਼ਣ ਵਰਗੀਆਂ ਬਿਮਾਰੀਆਂ ਦੇ ਮੁਕੰਮਲ ਖਾਤਮੇ ਲਈ ਪੁਰਜ਼ੋਰ ਉਪਰਾਲੇ ਕਰਨ। ਉਨਾਂ ਡਾਕਟਰਾਂ ਨੂੰ ਇਹ ਵੀ ਕਿਹਾ ਕਿ ਉਹ ਆਪਣੀ ਨੌਕਰੀ ਦੇ ਕੁਝ ਸਾਲ ਸਰਕਾਰੀ ਹਸਪਤਾਲਾਂ ਵਿੱਚ ਜ਼ਰੂਰ ਸੇਵਾ ਵਜੋਂ ਲਗਾਉਣ ਤਾਂ ਜੋ ਸੂਬੇ ਦੇ ਸਿਹਤ ਖੇਤਰ ਵਿੱਚ ਹਾਂ-ਪੱਖੀ ਤਬਦੀਲੀ ਲਿਆਂਦੀ ਜਾ ਸਕੇ।
ਸਥਾਨਕ ਸੀ. ਐੱਮ. ਸੀ. ਹਸਪਤਾਲ ਅਤੇ ਕਾਲਜ ਦੇ ਸਾਲਾਨਾ ਡਿਗਰੀ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਹ ਸਾਡੀ ਸਾਰਿਆਂ ਦੀ ਸਾਂਝੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਯਤਨ ਕਰੀਏ, ਕਿਉਂਕਿ ਹਰੇਕ ਵਿਅਕਤੀ ਇਲਾਜ ਲਈ ਵਿਦੇਸ਼ ਜਾਣ ਦੀ ਹੈਸੀਅਤ ਨਹੀਂ ਰੱਖਦਾ ਹੈ।
ਉਨ•ਾਂ ਨੌਜਵਾਨ ਡਾਕਟਰਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਨਾਂ ਦੇ ਮੋਢਿਆਂ ‘ਤੇ ਇਸ ਵੇਲੇ ਸੂਬੇ ਵਿੱਚੋਂ ਕੁਪੋਸ਼ਣ, ਟੀ.ਬੀ., ਕੈਸ਼ਰ ਅਤੇ ਹੋਰ ਮਾਰੂ ਨੂੰ ਜੜੋਂ ਖ਼ਤਮ ਕਰਨ ਦੀ ਜਿੰਮੇਵਾਰੀ ਹੈ। ਜਿਸ ਲਈ ਉਨਾਂ ਨੂੰ ਆਪਣੇ ਗਿਆਨ ਦੀ ਵਰਤੋਂ ਕਰਕੇ ਉਪਰਾਲੇ ਕਰਨੇ ਚਾਹੀਦੇ ਹਨ। ਉਨਾਂ ਕਿਹਾ ਕਿ ਲੋਕਾਂ ਨੂੰ ਉਨਾਂ ਬਿਮਾਰੀਆਂ ਨੂੰ ਪੈਦਾ ਕਰਨ ਵਾਲੀਆਂ ਵਸਤਾਂ ਖਾਣ ਤੋਂ ਲੋਕਾਂ ਨੂੰ ਰੋਕਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨਾਂ ਡਾਕਟਰਾਂ ਨੂੰ ਕਿਹਾ ਕਿ ਉਹ ਨਵੀਂਆਂ ਤਕਨੀਕਾਂ ਦੀ ਵਰਤੋਂ ਨਾਲ ਇਲਾਜ਼ ਕਰਨ ਨੂੰ ਪਹਿਲ ਦੇਣ। ਉਨਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਮੁੱਢਲੇ ਸਿਹਤ ਕੇਂਦਰਾਂ ਅਤੇ ਸ਼ਹਿਰਾਂ ਦੇ ਹਸਪਤਾਲਾਂ ਵਿੱਚ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਫਾਇਦਾ ਮਿਲੇ। ਉਨਾਂ ਸੀ. ਐੱਮ. ਸੀ. ਹਸਪਤਾਲ ਦੀ ਸਿਹਤ ਖੇਤਰ ਵਿੱਚ ਯੋਗਦਾਨ ਲਈ ਸ਼ਲਾਘਾ ਕੀਤੀ।
ਸਮਾਗਮ ਦੌਰਾਨ ਹਸਪਤਾਲ ਦੇ ਡਾਇਰੈਕਟਰ ਡਾ. ਅਬਰਾਹਮ ਜੀ. ਨੇ ਮੁੱਖ ਮਹਿਮਾਨ ਅਤੇ ਹਾਜ਼ਰੀਨ ਦਾ ਸਵਾਗਤ ਕੀਤਾ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਤਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸਹੁੰ ਚੁਕਾਈ। ਸਮਾਗਮ ਦੌਰਾਨ ਕ੍ਰਿਸਚੀਅਨ ਡੈਂਟਲ ਕਾਲਜ ਦੇ 42 ਵਿਦਿਆਰਥੀਆਂ ਨੂੰ ਡਿਗਰੀਆਂ ਦੀ ਵੰਡ ਕੀਤੀ ਗਈ। ਮਿਸ ਸਮਰਿਧੀ ਬਰੂਆ ਨੂੰ ਬੈੱਸਟ ਇੰਟਰਨ ਅਵਾਰਡ ਨਾਲ ਨਿਵਾਜਿਆ ਗਿਆ। ਇਸ ਤੋਂ ਇਲਾਵਾ ਹੋਰ ਹੋਣਹਾਰ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।