ਡਿਪਟੀ ਕਮਿਸ਼ਨਰ ਵੱਲੋਂ ਸੁਵਿਧਾ ਕੇਂਦਰ ਦਾ ਦੌਰਾ ਕਰਕੇ  ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦਾ ਜਾਇਜ਼ਾ

0
1583

 

 

ਪਟਿਆਲਾ, 2 ਜੁਲਾਈ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਇੰਦੂ ਮਲਹੋਤਰਾ ਵੱਲੋਂ ਅੱਜ ਦੁਪਹਿਰ ਸਮੇਂ ਸੁਵਿਧਾ ਕੇਂਦਰ ਦਾ ਅਚਨਚੇਤ ਦੌਰਾ ਕਰਕੇ ਉਥੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਸਮੂਹ ਸਟਾਫ਼ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਸੇਵਾ ਦਾ ਅਧਿਕਾਰ ਕਾਨੂੰਨ ਤਹਿਤ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਿਰਧਾਰਤ ਕੀਤੇ ਗਏ ਸਮੇਂ ਦੇ ਅੰਦਰ ਹੀ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਮਾਮਲੇ ਵਿੱਚ ਵੀ ਕਿਸੇ ਵੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਸੁਵਿਧਾ ਕੇਂਦਰ ‘ਚ ਜਾਇਜ਼ੇ ਦੌਰਾਨ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਕੋ ਛੱਤ ਹੇਠਾਂ ਸਰਕਾਰੀ ਵਿਭਾਗਾਂ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਲਈ ਪਟਿਆਲਾ ਸ਼ਹਿਰ ਅਤੇ ਸਬ-ਡਵੀਜ਼ਨਾਂ ਵਿੱਚ ਸਥਾਪਤ ਕੀਤੇ ਗਏ ਸੁਵਿਧਾ ਕੇਂਦਰ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋਏ ਹਨ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਕਾਊਂਟਰਾਂ ‘ਤੇ ਮੁਹੱਈਆ ਕਰਵਾਈ ਜਾ ਰਹੀਆਂ ਪ੍ਰਸ਼ਾਸਨਿਕ ਸੇਵਾਵਾਂ ਅਤੇ ਬਕਾਇਆ ਮਾਮਲਿਆਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ ਡਾ. ਸਿਮਰਪ੍ਰੀਤ ਕੌਰ ਵੀ ਸਨ।