ਡਿਪਟੀ ਕਮਿਸ਼ਨਰ ਵੱਲੋਂ ਸੁਵਿਧਾ ਕੇਂਦਰ ਦੀ ਅਚਨਚੇਤ ਜਾਂਚ

0
1593

 

ਪਟਿਆਲਾ, 28 ਜੁਲਾਈ: (ਧਰਮਵੀਰ ਨਾਗਪਾਲ) ਡਿਪਟੀ ਕਮਿਸ਼ਨਰ ਸ਼੍ਰੀ ਵਰੁਣ ਰੂਜਮ ਵੱਲੋਂ ਅੱਜ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਵਿਧਾ ਕੇਂਦਰ ਦਾ ਅਚਨਚੇਤ ਦੌਰਾ ਕਰਕੇ ਲੋਕਾਂ ਨੂੰ ਸੁਵਿਧਾ ਕੇਂਦਰ ਦੇ ਅਮਲੇ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਸੁਵਿਧਾ ਵਿੱਚ ਕੰਮ ਕਾਰ ਕਰਵਾਉਣ ਪੁੱਜੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਸੁਵਿਧਾ ਸਟਾਫ਼ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਨਿਰਧਾਰਤ ਸਮੇਂ ਅੰਦਰ ਲੋਕਾਂ ਨੂੰ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਕਾਊਂਟਰਾਂ ’ਤੇ ਜਾ ਕੇ ਬਿਨੇਪਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ।
ਸ਼੍ਰੀ ਰੂਜਮ ਨੇ ਸੁਵਿਧਾ ਕੇਂਦਰ ਵਿੱਚ ਲੋਕਾਂ ਦੀ ਸਹੂਲਤ ਲਈ ਲੱਗੇ ਏਅਰ ਕੰਡੀਸ਼ਨਰਾਂ, ਪੱਖਿਆਂ, ਲਾਈਟਾਂ ਆਦਿ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਖ਼ਤ ਗਰਮੀ ਦੇ ਮੱਦੇਨਜ਼ਰ ਇਨ•ਾਂ ਬਿਜਲਈ ਸਾਧਨਾਂ ਦੇ ਸੁਧਾਰ ਸਬੰਧੀ ਵੀ ਦਿਸ਼ਾ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਫਾਰਮ ਭਰਨ ਤੋਂ ਬਾਅਦ ਟੋਕਨ ਜਾਰੀ ਕਰਨ ਅਤੇ ਹੋਰ ਸੇਵਾਵਾਂ ਸਬੰਧੀ ਲੋਕਾਂ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਹਿੱਤ ਲੋੜੀਂਦੇ ਸੂਚਨਾ ਬੋਰਡ ਵੀ ਸੁਵਿਧਾ ਦੇ ਬਾਹਰ ਲਗਵਾਏ ਜਾਣ। ਉਨ•ਾਂ ਦੱਸਿਆ ਕਿ ਲੋਕਾਂ ਨੂੰ ਇੱਕੋ ਛੱਤ ਹੇਠਾਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਰਕਾਰੀ ਸੇਵਾਵਾਂ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਲਈ ਸੁਵਿਧਾ ਕੇਂਦਰ ਵਿੱਚ 50 ਕਾਊਂਟਰਾਂ ’ਤੇ 34 ਵੱਖ ਵੱਖ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ•ਾਂ ਦੱਸਿਆ ਕਿ ਸੇਵਾਵਾਂ ਹਾਸਲ ਕਰਨ ਲਈ ਪੁੱਜਣ ਵਾਲੇ ਲੋਕਾਂ ਦੇ ਬੈਠਣ ਲਈ ਉਚਿਤ ਪ੍ਰਬੰਧ ਕਰਨ ਦੇ ਨਾਲ-ਨਾਲ ਠੰਡੀ ਹਵਾ ਅਤੇ ਪੀਣ ਵਾਲੇ ਸਾਫ਼ ਪਾਣੀ ਦੇ ਵੀ ਪ੍ਰਬੰਧ ਕੀਤੇ ਗਏ ਹਨ।
ਸ਼੍ਰੀ ਰੂਜਮ ਨੇ ਏਜੰਟਾਂ ਦੀ ਦਖਲਅੰਦਾਜ਼ੀ ਨੂੰ ਸਖ਼ਤੀ ਨਾਲ ਰੋਕਣ ਅਤੇ ਸੁਵਿਧਾ ਸਟਾਫ਼ ਨੂੰ ਨਿਰਧਾਰਤ ਸਮੇਂ ’ਤੇ ਕਾਊਂਟਰਾਂ ’ਤੇ ਹੀ ਮੌਜੂਦ ਰਹਿਣ ਦੀ ਹਦਾਇਤ ਕੀਤੀ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਮੋਹਿੰਦਰਪਾਲ, ਸਹਾਇਕ ਕਮਿਸ਼ਨਰ ਡਾ. ਸਿਮਰਪ੍ਰੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।