ਪਟਿਆਲਾ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ * ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ: ਰੱਖੜਾ

0
1481

* ਸਮੁੱਚੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ: ਰੱਖੜਾ
ਪਟਿਆਲਾ, 1 ਅਕਤੂਬਰ: (ਧਰਮਵੀਰ ਨਾਗਪਾਲ) ਪੰਜਾਬ ਦੇ ਕੈਬਨਿਟ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਵੱਲੋਂ ਅੱਜ ਅਨਾਜ ਮੰਡੀ ਪਟਿਆਲਾ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾ ਦਿੱਤੀ ਗਈ ਹੈ । ਇਸ ਮੌਕੇ ਸ. ਰੱਖੜਾ ਨੇ ਸਮੂਹ ਕਿਸਾਨਾਂ ਤੇ ਆੜ੍ਹਤੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਨੂੰ ਸਮੁੱਚੀ ਖਰੀਦ ਪ੍ਰਕਿਰਿਆ ਦੌਰਾਨ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਸ. ਰੱਖੜਾ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਦੀ ਜਿਣਸ ਨਾਲੋਂ-ਨਾਲ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਖਰੀਦ ਲਈ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਆੜ੍ਹਤੀਆਂ ਅਤੇ ਜਿਣਸ ਦੀ ਖਰੀਦੋ ਫਰੋਖਤ ਨਾਲ ਸਬੰਧਤ ਸਮੂਹ ਵਰਗਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਮੌਕੇ ’ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਲਈ ਮੰਡੀਆਂ ਵਿੱਚ ਉਚਿਤ ਪ੍ਰਬੰਧ ਕੀਤੇ ਜਾਣ ਅਤੇ ਕੋਈ ਵੀ ਅਣਗਹਿਲੀ ਬਰਦਾਸ਼ਤਯੋਗ ਨਹੀਂ ਹੋਵੇਗੀ। ਇਸ ਮੌਕੇ ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਸ ਹਰਿੰਦਰਪਾਲ ਸਿੰਘ ਟੌਹੜਾ, ਵਾਈਸ ਚੇਅਰਮੈਨ ਸ. ਨਰਦੇਵ ਸਿੰਘ ਆਕੜੀ, ਸਕੱਤਰ ਮਾਰਕੀਟ ਕਮੇਟੀ ਸ. ਕੁਲਵਿੰਦਰ ਸਿੰਘ ਸਿੱਧੂ, ਆੜ੍ਹਤੀ ਐਸੋ: ਨਵੀਂ ਅਨਾਜ ਮੰਡੀ ਦੇ ਪ੍ਰਧਾਨ ਗੁਰਨਾਮ ਸਿੰਘ ਲਚਕਾਣੀ, ਦੇਵੀ ਦਿਆਲ ਗੋਇਲ ਚੇਅਰਮੈਨ, ਜਨਰਲ ਸਕੱਤਰ ਸਵਰਨ ਸਿੰਘ ਤੇ ਰਾਕੇਸ਼ ਸਿੰਗਲਾ ਸਮੇਤ ਹੋਰ ਆੜ੍ਹਤੀ ਤੇ ਕਿਸਾਨ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।