ਪਿੰਡ ਖੇੜਾ ਦੀ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਚੋਣ, ਰਵਨੀਤ ਸਿੰਘ ਬਿੱਟੂ ਦੇ ਯਤਨਾਂ ਸਦਕਾ ਪਿੰਡ ਵਿੱਚ ਸਿਖ਼ਲਾਈ ਕਮ ਕੰਪਿਊਟਰ ਕੇਂਦਰ ਦੀ ਸ਼ੁਰੂਆਤ ਇਲਾਕੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਲਾਭ,

0
1521

ਲੁਧਿਆਣਾ, 6 ਨਵੰਬਰ (ਸੀ ਐਨ ਆਈ )-ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਦੇ ਵਿਸ਼ੇਸ਼ ਯਤਨਾਂ ਸਦਕਾ ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਖੇੜਾ ਦੀ ਚੋਣ ਭਾਰਤ ਸਰਕਾਰ ਦੀ ਪ੍ਰ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਕੀਤੀ ਗਈ ਹੈ। ਜਿਸ ਤਹਿਤ ਭਾਰਤ ਸਰਕਾਰ ਵੱਲੋਂ ਪਿੰਡ ਵਿੱਚ ਇੱਕ ਸਿਖ਼ਲਾਈ ਕਮ ਕੰਪਿਊਟਰ ਕੇਂਦਰ ਦੀ ਸ਼ੁਰੂਆਤ ਕੀਤੀ ਗਈ ਹੈ। ਸੰਤ ਬਾਬਾ ਈਸ਼ਰ ਸਿੰਘ ਜੀ ਸਿਖ਼ਲਾਈ ਕੇਂਦਰ ਦਾ ਸ੍ਰ. ਰਵਨੀਤ ਸਿੰਘ ਬਿੱਟੂ ਨੇ ਉਦਘਾਟਨ ਕੀਤਾ। ਇਸ ਮੌਕੇ ਉਨਾਂ ਨਾਲ ਹਲਕਾ ਵਿਧਾਇਕ ਸ੍ਰ. ਕੁਲਦੀਪ ਸਿੰਘ ਵੈਦ, ਜਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਮਹਿੰਦਰ ਕੌਰ ਗਰੇਵਾਲ ਪ੍ਰਿੰਸੀਪਲ ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ, ਡਾਇਰੈਕਟਰ ਸ੍ਰ. ਮਨਜੀਤ ਸਿੰਘ ਦਰਦੀ, ਪ੍ਰਿੰਸੀਪਲ ਪ੍ਰੀਤ ਚੌਹਾਨ, ਐਡਵੋਕੇਟ ਸ੍ਰ. ਧਰਮਜੀਤ ਸਿੰਘ ਖੇੜਾ, ਨਿੱਜੀ ਸਹਾਇਕ ਸ੍ਰ. ਹਰਜਿੰਦਰ ਸਿੰਘ ਢੀਂਡਸਾ ਅਤੇ ਹੋਰ ਹਾਜ਼ਰ ਸਨ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ. ਬਿੱਟੂ ਨੇ ਕਿਹਾ ਕਿ ਅੱਜ ਜ਼ਮਾਨਾ ਬਦਲ ਗਿਆ ਹੈ, ਪਹਿਲੇ ਜ਼ਮਾਨੇ ਵਿੱਚ ਜੇਕਰ ਕੋਈ ਬੱਚਾ ਵਧੀਆ ਪੜ• ਜਾਂਦਾ ਸੀ ਤਾਂ ਉਸ ਨੂੰ ਯਕੀਨਨ ਸਰਕਾਰੀ ਨੌਕਰੀ ਮਿਲ ਜਾਂਦੀ ਸੀ ਅਤੇ ਜੋ ਨਹੀਂ ਪੜ•ਦੇ ਸਨ ਉਹ ਖੇਤੀਬਾੜੀ ਅਤੇ ਹੋਰ ਸਹਾਇਕ ਧੰਦਿਆਂ ਦੇ ਸਿਰ ‘ਤੇ ਆਪਣਾ ਅਤੇ ਆਪਣੇ ਪਰਿਵਾਰ ਦਾ ਜੀਵਨ ਬਸਰ ਕਰ ਲੈਂਦੇ ਸਨ ਪਰ ਹੁਣ ਹਾਲਾਤ ਇਹ ਨਹੀਂ ਰਹੇ ਹਨ। ਉਨਾਂ ਕਿਹਾ ਕਿ ਅੱਜ ਹਰੇਕ ਪੜੇ ਲਿਖੇ ਨੌਜਵਾਨ ਨੂੰ ਨੌਕਰੀ ਉਸਦੀ ਯੋਗਤਾ ਮੁਤਾਬਿਕ ਨੌਕਰੀ ਮੁਹੱਈਆ ਕਰਾਉਣਾ ਕਾਫੀ ਕਠਿਨ ਕੰਮ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਇਹੀ ਕੋਸ਼ਿਸ਼ ਹੈ ਕਿ ਨੌਜਵਾਨਾਂ ਨੂੰ ਪੜ•ਾਈ ਦੇ ਨਾਲ-ਨਾਲ ਹੁਨਰਮੰਦ ਵੀ ਬਣਾਇਆ ਜਾਵੇ। ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੜਾਈ ਦੇ ਨਾਲ-ਨਾਲ ਕਿੱਤਾਮੁੱਖੀ ਸਿੱਖਿਆ ਵੀ ਗ੍ਰਹਿਣ ਕਰਨ।
ਉਨਾਂ ਭਾਰਤ ਸਰਕਾਰ ਦੀ ‘ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਪਿੰਡਾਂ ਦੀ ਚੋਣ ਨਿਰਧਾਰਤ ਮਾਪਦੰਡ ਪੂਰੇ ਕਰਨ ਉਪਰੰਤ ਕੀਤੀ ਜਾਂਦੀ ਹੈ। ਜਿਲਾ ਲੁਧਿਆਣਾ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਪਿੰਡ ਖੇੜਾ ਵਿੱਚ ਇਹ ਕੇਂਦਰ ਖੋਲ•ਣ ਲਈ ਭਾਰਤ ਸਰਕਾਰ ਨੇ ਪ੍ਰਵਾਨਗੀ ਦਿੱਤੀ ਹੈ। ਇਸ ਕੇਂਦਰ ਦੇ ਖੁੱਲ•ਣ ਨਾਲ ਇਕੱਲੇ ਪਿੰਡ ਖੇੜਾ ਨੂੰ ਹੀ ਨਹੀਂ ਸਗੋਂ ਪੂਰੇ ਇਲਾਕੇ ਨੂੰ ਇਸ ਦਾ ਬਹੁਤ ਲਾਭ ਮਿਲੇਗਾ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਨੌਜਵਾਨਾਂ ਨੂੰ ਹੁਨਰਮੰਦ ਅਤੇ ਕਿੱਤਾ ਮੁੱਖੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਦੇ ਬਹੁਤ ਵਧੀਆ ਨਤੀਜੇ ਮਿਲਣਗੇ। ਸਮਾਗਮ ਨੂੰ ਵਿਧਾਇਕ ਸ੍ਰ. ਕੁਲਦੀਪ ਸਿੰਘ ਵੈਦ ਨੇ ਵੀ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕੀਤਾ।
ਇਸ ਮੌਕੇ ਸੰਸਥਾ ਦੀ ਪ੍ਰਿੰਸੀਪਲ ਸ੍ਰੀਮਤੀ ਪ੍ਰੀਤ ਚੌਹਾਨ ਨੇ ਦੱਸਿਆ ਕਿ ਇਸ ਕੇਂਦਰ ਵਿੱਚ 120 ਸੀਟਾਂ ਰੱਖੀਆਂ ਗਈਆਂ ਹਨ, ਜਿਸ ਵਿੱਚ 60 ਸੀਟਾਂ ਕੰਪਿਊਟਰ ਕੋਰਸ ਲਈ ਅਤੇ 60 ਸੀਟਾਂ ਸਿਲਾਈ ਕਢਾਈ ਕੋਰਸ ਲਈ ਹਨ। ਪਹਿਲੇ ਹੀ ਸਾਲ ਇਸ ਕੇਂਦਰ ਦਾ ਇਲਾਕੇ ਦੇ 12 ਪਿੰਡਾਂ ਦੇ ਬੱਚੇ ਲਾਭ ਲੈਣਗੇ। ਉਨਾਂ ਕਿਹਾ ਕਿ ਅਗਲੇ ਸਾਲ ਫਰਵਰੀ ਤੋਂ ਇਸ ਕੇਂਦਰ ਦੀਆਂ ਸੀਟਾਂ ਦੀ ਗਿਣਤੀ ਵਧਾ ਕੇ 480 ਕਰ ਦਿੱਤੀ ਜਾਵੇਗੀ, ਜਿਸ ਨਾਲ ਇਲਾਕੇ ਦੇ ਹਜ਼ਾਰਾਂ ਨੌਜਵਾਨ ਮੁੰਡੇ ਕੁੜੀਆਂ ਨੂੰ ਲਾਭ ਮਿਲੇਗਾ। ਉਨਾਂ ਕਿਹਾ ਕਿ ਇਸ ਕੇਂਦਰ ਦੀ ਨਜ਼ਰਸਾਨੀ ਨੈਸ਼ਨਲ ਸਕਿੱਲ ਡਿਵੈੱਲਪਮੈਂਟ ਸੈਂਟਰ, ਨਵੀਂ ਦਿੱਲੀ ਵੱਲੋਂ ਕੀਤੀ ਜਾਵੇਗੀ।