ਪ੍ਰਧਾਨ ਮੰਤਰੀ ਮੁਦਰਾ ਯੋਜਨਾ ਤਹਿਤ ਵਿਸ਼ਾਲ ਕੈਂਪ ਦਾ ਆਯੋਜਨ

0
1367

ਪਟਿਆਲਾ, 3 ਅਕਤੂਬਰ: (ਧਰਮਵੀਰ ਨਾਗਪਾਲ) ਸਟੇਟ ਬੈਂਕ ਆਫ਼ ਪਟਿਆਲਾ ਦੇ ਲੀਡ ਬੈਂਕ ਵੱਲੋਂ ਮੁਦਰਾ ਯੋਜਨਾ ਤਹਿਤ ਵਿਸ਼ਾਲ ਕੈਂਪ ਦਾ ਆਯੋਜਨ ਪ੍ਰਭਾਤ ਪਰਵਾਨਾ ਹਾਲ ਵਿਖੇ ਕੀਤਾ ਗਿਆ। ਇਸ ਕੈਂਪ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਕੀਤੀ। ਸ਼੍ਰੀ ਤ੍ਰਿਪਾਠੀ ਨੇ ਲਾਭਪਾਤਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਤਹਿਤ ਬਹੁਤ ਹੀ ਆਸਾਨ ਕਿਸ਼ਤਾਂ ’ਤੇ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸ਼ਿਸੂ ਯੋਜਨਾ ਦੇ ਤਹਿਤ ਲਾਭਪਾਤਰੀ 50 ਹਜ਼ਾਰ ਰੁਪਏ ਤੱਕ ਅਤੇ ਕਿਸ਼ੋਰ ਯੋਜਨਾ ਦੇ ਤਹਿਤ 5 ਲੱਖ ਰੁਪਏ ਤੱਕ ਅਤੇ ਤਰੁਣ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਕਰਜ਼ਾ ਹਾਸਲ ਕਰ ਸਕਦੇ ਹਨ। ਕੈਂਪ ਦੌਰਾਨ 211 ਲਾਭਪਾਤਰੀਆਂ ਨੂੰ ਕਰਜ਼ਾ ਮੰਜ਼ੂਰੀ ਦੇ ਪੱਤਰ ਪ੍ਰਦਾਨ ਕੀਤੇ ਗਏ ਅਤੇ ਜ਼ਿਲ੍ਹੇ ਵਿੱਚ ਕੁਲ 5518 ਲਾਭਪਾਤਰੀਆਂ ਨੂੰ ਇਸ ਯੋਜਨਾ ਅਧੀਨ ਕਰਜ਼ਾ ਮੁਹੱਈਆ ਕਰਵਾਉਣ ਦੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ। ਯੋਜਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਦੇ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੇ ਕੈਂਪ ਵਿੱਚ ਹਿੱਸਾ ਲਿਆ। ਇਸ ਮੌਕੇ ਸਟੇਟ ਬੈਂਕ ਆਫ਼ ਪਟਿਆਲਾ ਦੇ ਮੁੱਖ ਮਹਾਂਪ੍ਰਬੰਧਕ ਸ਼੍ਰੀ ਕਲਿਆਣ ਮੁਖਰਜੀ, ਮਹਾਂਪ੍ਰਬੰਧਕ ਸ਼੍ਰੀ ਐਸ.ਕੇ. ਭੰਡਾਰੀ, ਉਪ ਮਹਾਂਪ੍ਰਬੰਧਕ ਸ਼੍ਰੀ ਐਸ.ਕੇ. ਅਗਰਵਾਲ ਤੇ ਸ਼੍ਰੀ ਐਮ.ਕੇ. ਮੰਡਾਵਤ, ਸ਼੍ਰੀ ਨਵਦੀਪ ਸੂਦ, ਲੀਡ ਜ਼ਿਲ੍ਹਾ ਮੈਨੇਜਰ ਸ਼੍ਰੀ ਜਤਿੰਦਰ ਸਿੰਘ, ਨਾਬਾਰਡ ਤੋਂ ਸ਼੍ਰੀ ਜੇ.ਪੀ.ਐਸ ਸਹੋਤਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।