ਪੰਜਾਬ ਦੇਸ਼ ਦਾ ਸਭ ਤੋਂ ਸਾਂਤਮਈ ਸੂਬਾ, ਅੱਤਵਾਦ ਦਾ ਕੋਈ ਖਤਰਾ ਨਹੀਂ-ਸੁਖਬੀਰ ਸਿੰਘ ਬਾਦਲ

0
1265

ਚੰਡੀਗੜ-  : (ਧਰਮਵੀਰ ਨਾਗਪਾਲ) ਪੰਜਾਬ ਦੇ ਉ¤ਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੇਸ਼ ਭਰ ‘ਚੋਂ ਸ਼ਭ ਤੋਂ ਵੱਧ ਸ਼ਾਂਤੀਮਈ ਸੂਬਾ ਹੈ, ਜਿਥੇ ਕਿ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਰਾਜ ਵਿਚ ਭਾਈਚਾਰਕ ਸਾਂਝ ਤੇ ਏਕਤਾ ਨੂੰ ਕਾਇਮ ਰੱਖਣ ਲਈ ਸਭ ਤੋਂ ਵੱਧ ਤਵੱਜੋਂ ਦਿੱਤੀ ਗਈ ਹੈ ।
ਅੱਜ ਸਥਾਨਕ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ 308 ਖਿਡਾਰੀਆਂ ਨੂੰ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਅੱਤਵਾਦ ਦਾ ਕੋਈ ਖਤਰਾ ਨਹੀਂ ਹੈ । ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅੱਤਵਾਦੀ ਗਤੀਵਿਧੀਆਂ ਨਾਲ ਸਬੰਧਿਤ ਕਈ ਸਰਗਨਿਆਂ ਨੂੰ ਇਕੱਲੇ ਪੰਜਾਬ ’ਚੋਂ ਹੀ ਨਹੀਂ ਸਗੋਂ ਵਿਦੇਸ਼ਾਂ ਤੋਂ ਵੀ ਗ੍ਰਿਫਤਾਰ ਕੀਤਾ ਹੈ ।
ਆਦਮਪੁਰ ਅਤੇ ਹਲਵਾਰਾ ਹਵਾਈ ਅੱਡਿਆਂ ਤੋਂ ਘਰੇਲੂ ਹਵਾਈ ਉਡਾਣਾਂ ਸ਼ੁਰੂ ਕਰਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਉਹ ਇਸ ਸਬੰਧੀ ਨਿੱਜੀ ਤੌਰ ਤੇ ਕੇਂਦਰੀ ਰੱਖਿਆ ਮੰਤਰੀ ਸ਼੍ਰੀ ਮਨੋਹਰ ਪਾਰੀਕਰ ਅਤੇ ਹੋਰ ਉ¤ਚ ਅਧਿਕਾਰੀਆਂ ਨੂੰ ਮਿਲੇ ਹਨ ਅਤੇ ਪੰਜਾਬ ਸਰਕਾਰ ਵਲੋਂ ਇਸ ਸਬੰਧੀ ਲਿਖਤੀ ਪ੍ਰਸਤਾਵ ਵੀ ਕੇਂਦਰ ਸਰਕਾਰ ਨੂੰ ਭੇਜਿਆ ਗਿਆ ਹੈ।
ਉ¤ਤਰੀ ਰਾਜਾਂ ਵਿੱਚ ਤੇਲ ’ਤੇ ਵੈਟ ਵਧਾਉਣ ਬਾਰੇ ਪੁੱਛੇ ਜਾਣ ਤੇ ਉ¤ਪ ਮੁੱਖ ਮੰਤਰੀ ਨੇ ਕਿਹਾ ਕਿ ਉ¤ਤਰੀ ਰਾਜਾਂ ਨੇ ਤੇਲ ’ਤੇ ਵੈਟ ਵਧਾਉਣ ਦਾ ਫੈਸਲਾ ਕੁੱਝ ਮਹੀਨੇ ਪਹਿਲਾਂ ਸਾਂਝੀ ਮੀਟਿੰਗ ਦੌਰਾਨ ਲਿਆ ਸੀ ਤਾਂ ਜੋ ਵੈਟ ‘ਚ ਇਕਸਾਰਤਾ ਰਹੇ ਅਤੇ ਨਾਲ ਲੱਗਦੇ ਰਾਜਾਂ ਤੋਂ ਤੇਲ ਦੀ ਤਸਕਰੀ ਦੀ ਸੰਭਾਵਨਾ ਨੂੰ ਰੋਕਿਆ ਜਾ ਸਕੇ ਕਾਂਗਰਸੀ ਪਾਰਟੀ ਦੇ ਉ¤ਪ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ਵੱਲੋਂ ਪੰਜਾਬ ਦੇ 70 ਫੀਸਦੀ ਨੌਜਵਾਨਾਂ ਨੂੰ ਨਸ਼ੱਈ ਕਹਿ ਕੇ ਪੰਜਾਬ ਨੂੰ ਬਦਨਾਮ ਕਰਨ ਦੇ ਮਾਮਲੇ ਤੇ ਸ੍ਰ. ਬਾਦਲ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਪੰਜਾਬ ਵਿਰੋਧੀ ਮੁਹਿੰਮ ਦਾ ਡਟਵਾਂ ਜਵਾਬ ਦੇਣ । ਉਹਨਾਂ ਕਿਹਾ ਕਿ ਪੰਜਾਬ ਨੇ ਨਸ਼ਿਆਂ ਸਬੰਧੀ ਪੂਰੇ ਦੇਸ਼ ਅਤੇ ਕੌਮਾਂਤਰੀ ਪੱਧਰ ਦੀ ਲੜਾਈ ਲੜੀ ਹੈ ਜਦਕਿ ਸੂਬੇ ਵਿੱਚ ਨਸ਼ੇ ਦਾ ਇੱਕ ਵੀ ਗ੍ਰਾਮ ਪੈਦਾ ਨਹੀਂ ਹੁੰਦਾ ਜਿਵੇਂ ਕਿ ਕਾਂਗਰਸ ਪਾਰਟੀ ਵੱਲੋਂ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ । ਪੰਜਾਬ ਨੂੰ ਬੇਵਜਾ ਬਦਨਾਮ ਕਰਕੇ ਅਜਿਹਾ ਕੂੜ ਪ੍ਰਚਾਰ ਕਾਂਗਰਸ ਆਪਣੇ ਸਿਆਸੀ ਲਾਹੇ ਲਈ ਕਰ ਰਹੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਕੀਤੀਆਂ ਜਾ ਰਹੀਆਂ ਰੈਲੀਆਂ ਬਾਰੇ ਪੁੱਛੇ ਜਾਣ ਤੇ ਸ੍ਰ. ਬਾਦਲ ਨੇ ਕਿਹਾ ਕਿ ਕੈਪਟਨ ਦੀ ਲੜਾਈ ਨਿਜੀ ਮੁਫਾਦਾਂ ਲਈ ਹੈ, ਜਿਸ ਤਹਿਤ ਉਹ ਸ੍ਰ. ਪ੍ਰਤਾਪ ਸਿੰਘ ਬਾਜਵਾ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਹਥਿਆਉਣਾ ਚਾਹੁੰਦੇ ਹਨ ਤੇ ਇਸ ਦਾ ਸੂਬੇ ਜਾਂ ਆਮ ਵਿਅਕਤੀ ਨਾਲ ਕੋਈ ਲੈਣਾ-ਦੇਣਾ ਨਹੀਂ । ਵਿਰੋਧੀ ਧਿਰ ਵੱਲੋਂ ਵਾਅਦੇ ਨਾ ਪੂਰੇ ਕਰਨ ਸਬੰਧੀ ਪਾਏ ਜਾ ਰਹੇ ਰੌਲੇ ’ਤੇ ਚੋਟ ਮਾਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ‘ਉਹ ਵੱਡਾ ਸੋਚਣ ਅਤੇ ਵੱਡਾ ਪ੍ਰਾਪਤ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ ’। ਉਹਨਾਂ ਕਿਹਾ ਕਿ ਜਦੋਂ ਉਹਨਾਂ ਨੇ 4 ਸਾਲ ਪਹਿਲਾਂ ਪੰਜਾਬ ਨੂੰ ਬਿਜਲੀ ਉਤਪਾਦਨ ਵਿੱਚ ਸਰਪਲਸ ਸੂਬਾ ਬਣਾ ਦੇਣ ਦੀ ਗੱਲ ਕਹੀ ਸੀ ਤਾਂ ਵਿਰੋਧੀ ਪਾਰਟੀਆਂ ਨੇ ਇਸ ਨੂੰ ਮਜਾਕ ਦੱਸਿਆ ਸੀ ਪਰ ਅੱਜ ਉਹ ਇਹ ਗੱਲ ਬੜੇ ਮਾਣ ਨਾਲ ਕਹਿ ਸਕਦੇ ਹਨ ਕਿ ਅਗਲੇ 8 ਮਹੀਨਿਆਂ ਵਿੱਚ ਪੰਜਾਬ 5000 ਮੈਗਾਵਾਟ ਨਾਲ ਸਰਪਲਸ ਬਿਜਲੀ ਵਾਲਾ ਸੂਬਾ ਬਣ ਜਾਵੇਗਾ ।
ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦਾ ਅਗਲਾ ਨਿਸ਼ਾਨਾ ਸੂਬੇ ਦੇ ਸਾਰੇ ਵੱਡੇ ਸ਼ਹਿਰਾਂ ਨੂੰ 4 ਜਾਂ 6 ਮਾਰਗੀ ਸੜਕਾਂ ਨਾਲ ਜੋੜਨਾ ਹੈ, ਜਿਸ ਤੇ ਅਗਲੇ 2 ਸਾਲਾਂ ਦੌਰਾਨ 20 ਹਜਾਰ ਕਰੋੜ ਰੁਪਏ ਖਰਚੇ ਜਾਣੇ ਹਨ । ਇਹਨਾਂ ਸੜਕਾਂ ਵਿੱਚ ਲੁਧਿਆਣਾ ਤੋਂ ਚੰਡੀਗੜ੍ਹ, ਜਲੰਧਰ ਤੋਂ ਚੰਡੀਗੜ੍ਹ, ਜਲੰਧਰ ਤੋਂ ਮੋਗਾ ਅਤੇ ਅੰਮ੍ਰਿਤਸਰ ਤੋਂ ਬਠਿੰਡਾ ਪ੍ਰਮੁੱਖ ਹਨ। ਇਹਨਾਂ ਸੜਕਾਂ ਸਬੰਧੀ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ 2 ਮਹੀਨਿਆਂ ਵਿੱਚ ਇਹਨਾਂ ’ਤੇ ਕੰਮ ਸ਼ੁਰੂ ਹੋ ਜਾਵੇਗਾ । ਉਹਨਾਂ ਲੋਕਾਂ ਨੂੰ ਪੰਜਾਬੀ ਹੋਣ ’ਤੇ ਮਾਣ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਦਾ ਇਕਸਾਰ ਵਿਕਾਸ ਹੋ ਰਿਹਾ ਹੈ ਜਦਕਿ ਹੋਰਨਾਂ ਸੂਬਿਆਂ ਵਿੱਚ ਸ਼ਹਿਰਾਂ ਦੇ ਮੁਕਾਬਲਤਨ ਦਿਹਾਤੀ ਖੇਤਰਾਂ ਦੇ ਹਿੱਤ੍ਯਾਂ ਨੂੰ ਅੱਖੋਂ ਪਰੋਖੇ ਕੀਤਾ ਜਾਂਦਾ ਹੈ।
ਸ੍ਰ. ਬਾਦਲ ਨੇ ਐਲਾਨ ਕੀਤਾ ਕਿ ਇਕ ਸਾਲ ਦੇ ਅੰਦਰ-ਅੰਦਰ ਸੂਬੇ ਦੇ 150 ਕਸਬਿਆਂ ਅਤੇ ਛੋਟੇ ਸ਼ਹਿਰਾਂ ਨੂੰ 4 ਹਜਾਰ ਕਰੋੜ ਰੁਪਏ ਦੀ ਲਾਗਤ ਨਾਲ 100 ਫੀਸਦੀ ਸੀਵਰੇਜ, ਸ਼ੁੱਧ ਪੀਣ ਵਾਲਾ ਪਾਣੀ, ਗਲੀਆਂ ਅਤੇ ਲਾਈਟਾਂ ਦਾ ਪ੍ਰਬੰਧ ਕੀਤਾ ਜਾਵੇਗਾ