ਬੀਬੀ ਬਲਵਿੰਦਰ ਕੌਰ ਚੀਮਾ ਪਟਿਆਲਾ (ਦਿਹਾਤੀ) ਦੇ ਪ੍ਰਧਾਨ ਨਿਯੁਕਤ।

0
1659

ਚੰਡੀਗੜ• 4 ਅਗਸਤ-(ਧਰਮਵੀਰ ਨਾਗਪਾਲ) ਇਸਤਰੀ ਵਿੰਗ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਿਲਾ ਪਟਿਆਲਾ (ਦਿਹਾਤੀ) ਦੇ ਪ੍ਰਧਾਨ ਦੇ ਅਹੁਦੇ ਤੇ ਬੀਬੀ ਬਲਵਿੰਦਰ ਕੌਰ ਚੀਮਾ ਰਾਜਪੁਰਾ ਨੂੰ ਨਿਯੁਕਤ ਕਰ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਪਟਿਆਲਾ (ਦਿਹਾਤੀ) ਦੀ ਪ੍ਰਧਾਨ ਬੀਬੀ ਜਸਪਾਲ ਕੌਰ ਧਾਰਨੀ ਦੀ ਅਚਨਚੇਤ ਮੌਤ ਹੋ ਜਾਣ ਕਾਰਨ ਇਹ ਅਹੁਦਾ ਖਾਲੀ ਹੋ ਗਿਆ ਸੀ। ਇਥੇ ਇਹ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬੀਬੀ ਬਲਵਿੰਦਰ ਕੌਰ ਚੀਮਾ ਇਸਤਰੀ ਵਿੰਗ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਦੇ ਅਹੁਦੇ ਤੇ ਕੰਮ ਕਰ ਰਹੇ ਸਨ।