ਮੋਗਾ 800 ਸ਼ੀਸ਼ੀਆਂ ਨਸ਼ੀਲੇ ਤਰਲ ਪਦਾਰਥ ਦੀਆਂ ਬਰਾਮਦ ਕੀਤੀਆਂ।

0
1304
ਮੋਗਾ(ਗੁਰਦੇਵ ਭਾਮ )- ਨਸ਼ੀਲੀਆਂ ਦਵਾਈਆਂ ਦਾ ਧੰਦਾ ਕਰਨ ਵਾਲਿਆਂ ਖਿਲਾਫ ਚਲਾਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਈ. ਓ. ਵਿੰਗ ਮੋਗਾ ਦੇ ਇੰਸਪੈਕਟਰ ਸਤਪਾਲ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਕੇਦਾਰਨਾਥ ਗੁਪਤਾ ਅਤੇ ਮਾਨ ਸਿੰਘ ਨਿਵਾਸੀ ਮੋਗਾ ਨੂੰ ਕਾਬੂ ਕਰ ਕੇ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ। ਇਸ ਸੰਬੰਧ ‘ਚ ਕਥਿਤ ਦੋਸ਼ੀਆਂ ਖਿਲਾਫ਼ ਥਾਣਾ ਸਿਟੀ ‘ਚ ਮਾਮਲਾ ਦਰਜ ਕੀਤਾ ਗਿਆ ਹੈ।ਜਾਣਕਾਰੀ ਅਨੁਸਾਰ ਸਤਪਾਲ ਸਿੰਘ ਜਦੋਂ ਅਕਾਲਸਰ ਚੌਕ ਮੋਗਾ ‘ਚ ਗਸ਼ਤ ਕਰ ਰਹੇ ਸੀ ਤਾਂ ਸ਼ੱਕ ਦੇ ਆਧਾਰ ‘ਤੇ ਉਕਤ ਮੁਲਜ਼ਮਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ 800 ਸ਼ੀਸ਼ੀਆਂ ਨਸ਼ੀਲੇ ਤਰਲ ਪਦਾਰਥ ਦੀਆਂ ਬਰਾਮਦ ਕੀਤੀਆਂ। ਸਤਪਾਲ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਤੋਂ ਬਾਅਦ ਕਥਿਤ ਦੋਸ਼ੀਆਂ ਨੂੰ ਮਾਣਯੋਗ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।