ਰਾਸ਼ਟਰੀ ਏਕਤਾ ਦਿਵਸ ਮੌਕੇ ਦੇਸ਼ ਦੀ ਏਕਤਾ, ਆਖੰਡਤਾ ਅਤੇ ਸੁਰੱਖਿਆ ਨੂੰ ਬਣਾਈ ਰੱਖਣ ਦਾ ਪ੍ਰਣ

0
1494

-ਡਿਪਟੀ ਕਮਿਸ਼ਨਰ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਸ਼ਹਿਰ ਵਾਸੀਆਂ ਨੂੰ ਚੁਕਾਈ ਸਹੁੰ
-500 ਤੋਂ ਵਧੇਰੇ ਸ਼ਹਿਰਵਾਸੀਆਂ ਨੇ ਲਿਆ ‘ਰਨ ਫਾਰ ਯੂਨਿਟੀ’ ਦੌੜ ਵਿੱਚ ਹਿੱਸਾ
ਲੁਧਿਆਣਾ, 31 ਅਕਤੂਬਰ (000)-ਦੇਸ਼ ਦੀ ਅਜ਼ਾਦੀ, ਏਕਤਾ ਅਤੇ ਆਖੰਡਤਾ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਅਤੇ ਦੇਸ਼ ਦੇ ਪਹਿਲੇ ਉੱਪ ਪ੍ਰਧਾਨ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਸੰਬੰਧੀ ਅੱਜ ਸਾਰੇ ਦੇਸ਼ ਵਿੱਚ ‘ਰਾਸ਼ਟਰੀ ਏਕਤਾ ਦਿਵਸ’ ਵਜੋਂ ਮਨਾਇਆ ਗਿਆ। ਇਸ ਸੰਬੰਧੀ ਜਿੱਥੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦੇਸ਼ ਵਿੱਚ ਏਕਤਾ, ਆਖੰਡਤਾ ਅਤੇ ਦੇਸ਼ ਦੀ ਸੁਰੱਖਿਆ ਨੂੰ ਬਣਾਈ ਰੱਖਣ ਲਈ ਆਪਾ ਸਮਰਪਿਤ ਕਰਨ ਸੰਬੰਧੀ ਸਹੁੰ ਚੁਕਾਈ ਗਈ, ਉਥੇ ਹੀ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ ਵਿੱਚ ਸਥਾਨਕ ਗੁਰੂ ਨਾਨਕ ਸਟੇਡੀਅਮ ਤੋਂ ‘ਰਨ ਫਾਰ ਯੂਨਿਟੀ’ ਦਾ ਆਯੋਜਨ ਕੀਤਾ ਗਿਆ।
ਇਸ ਦੌੜ ਨੂੰ ਸ਼ੁਰੂ ਕਰਾਉਣ ਤੋਂ ਪਹਿਲਾਂ ਸ੍ਰੀ ਅਗਰਵਾਲ ਨੇ ਦੌੜ ਵਿੱਚ ਭਾਗ ਲੈਣ ਵਾਲਿਆਂ ਨੂੰ ਸਹੁੰ ਚੁਕਾਈ। ਇਸ ਮੌਕੇ ਸਹੁੰ ਚੁੱਕਣ ਵੇਲੇ ਸਾਰੇ ਪ੍ਰਤੀਭਾਗੀਆਂ ਨੇ ਇਕਸਾਰ ਬੋਲਿਆ ਕਿ ”ਮੈਂ ਸਹੁੰ ਨਾਲ ਇਹ ਵਾਅਦਾ ਕਰਦਾ ਹਾਂ ਕਿ ਮੈਂ ਰਾਸ਼ਟਰ ਦੀ ਏਕਤਾ, ਆਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਆਪਣੇ ਆਪ ਨੂੰ ਸਮਰਪਿਤ ਕਰਾਂਗਾ ਅਤੇ ਆਪਣੇ ਦੇਸ਼ਵਾਸੀਆਂ ਵਿੱਚ ਇਹ ਸੰਦੇਸ਼ ਫੈਲਾਉਣ ਦਾ ਵੀ ਹਰ ਸੰਭਵ ਯਤਨ ਕਰਾਂਗਾ। ਮੈਂ ਇਹ ਸਹੁੰ ਆਪਣੇ ਦੇਸ਼ ਦੀ ਏਕਤਾ ਦੀ ਭਾਵਨਾ ਨਾਲ ਲੈ ਰਿਹਾ ਹਾਂ, ਜਿਸ ਨੂੰ ਸਰਦਾਰ ਵੱਲਭ ਭਾਈ ਪਟੇਲ ਦੀ ਦੂਰਦਰਸ਼ਤਾ ਅਤੇ ਕਾਰਜਾਂ ਦੁਆਰਾ ਸੰਭਵ ਬਣਾਇਆ ਜਾ ਸਕਿਆ ਸੀ। ਮੈਂ ਆਪਣੇ ਦੇਸ਼ ਦੀ ਅੰਦਰੂਨੀ ਸੁਰੱਖਿਆ ਯਕੀਨੀ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਦਾ ਵੀ ਸਹੁੰ ਖਾਂਦਾ ਹਾਂ।”
‘ਰਨ ਫਾਰ ਯੂਨਿਟੀ’ ਵਿੱਚ 500 ਤੋਂ ਵਧੇਰੇ ਸ਼ਹਿਰ ਵਾਸੀਆਂ ਨੇ ਭਾਗ ਲਿਆ। ਇਹ ਦੌੜ ਫੁਹਾਰਾ ਚੌਕ, ਕਾਲਜ ਰੋਡ ਤੋਂ ਹੁੰਦੀ ਹੋਈ ਨਹਿਰੂ ਰੋਜ਼ ਗਾਰਡਨ ਵਿਖੇ ਖ਼ਤਮ ਹੋਈ। ਇਸ ਦੌੜ ਨੂੰ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਖੁਦ ਦੌੜ ਵਿੱਚ ਭਾਗ ਲਿਆ। ਇਸ ਮੌਕੇ ਦੌੜ ਵਿੱਚ ਭਾਗ ਲੈਣ ਵਾਲੇ ਪ੍ਰਤੀਭਾਗੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਦੇਸ਼ ਦੀ ਏਕਤਾ, ਇਕਸਾਰਤਾ ਅਤੇ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣ ਵਾਲੀਆਂ ਤਾਕਤਾਂ ਨੂੰ ਠੱਲ ਪਾਉਣ ਲਈ ਦੇਸ਼ ਵਾਸੀ ਯਤਨ ਕਰਨ।
ਜ਼ਿਕਰਯੋਗ ਹੈ ਕਿ ਸ੍ਰੀ ਅਗਰਵਾਲ ਨੇ ਜ਼ਿਲ•ਾ ਪੱਧਰੀ ਸਾਰੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਸੀ ਕਿ ਉਹ ਆਪਣੇ ਅਧੀਨ ਆਉਂਦੇ ਸਾਰੇ ਦਫ਼ਤਰਾਂ ਵਿੱਚ ਇਹ ਸਹੁੰ ਚੁਕਾਉਣੀ ਯਕੀਨੀ ਬਣਾਉਣ। ਇਸ ਸੰਬੰਧੀ ਸਥਾਨਕ ਬਚਤ ਭਵਨ ਵਿਖੇ ਜ਼ਿਲ•ਾ ਪੱਧਰੀ ਸਮਾਰੋਹ ਦੌਰਾਨ ਇਹ ਸਹੁੰ ਜ਼ਿਲ•ਾ ਲੋਕ ਸੰਪਰਕ ਅਫ਼ਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ ਨੇ ਚੁਕਾਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਯਮ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ, ਐੱਸ. ਡੀ. ਐੱਮ. ਪਾਇਲ ਸ੍ਰੀ ਸਾਗਰ ਸੇਤੀਆ, ਵਧੀਕ ਡਿਪਟੀ ਕਮਿਸ਼ਨਰ ਪੁਲਿਸ (ਸਥਾਨਕ) ਸ੍ਰੀ ਦੀਪਕ ਪਰੀਕ, ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਸ੍ਰ. ਅਮਰਿੰਦਰ ਸਿੰਘ ਮੱਲ•ੀ, ਏ. ਸੀ. ਪੀ. (ਸਥਾਨਕ) ਸ੍ਰੀ ਮਨੋਜ ਗੋਰਕੀ, ਜ਼ਿਲ•ਾ ਲੋਕ ਸੰਪਰਕ ਅਫਸਰ ਸ੍ਰੀ ਪ੍ਰਭਦੀਪ ਸਿੰਘ ਨੱਥੋਵਾਲ, ਜ਼ਿਲ•ਾ ਖੇਡ ਅਫ਼ਸਰ ਸ੍ਰ. ਰਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।