ਲੁਧਿਆਣਾ ਸਥਿਤ ‘ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰ’ ਹੋਵੇਗਾ ਪ੍ਰਧਾਨ ਮੰਤਰੀ ਕੌਂਸਲ ਕੇਂਦਰ ਵਜੋਂ ਵਿਕਸਤ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਵੀ ਹੋਵੇਗੀ ਲਾਗੂ

0
1495

ਲੁਧਿਆਣਾ, 30 ਜਨਵਰੀ (ਸੀ ਐਨ ਆਈ)-ਭਾਰਤ ਸਰਕਾਰ ਦੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਨੇ ਸÎਥਾਨਕ ਗਿੱਲ ਸੜਕ ‘ਤੇ ਚੱਲ ਰਹੇ ‘ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰ’ ਨੂੰ ਪ੍ਰਧਾਨ ਮੰਤਰੀ ਕੌਂਸਲ ਕੇਂਦਰ ਵਜੋਂ ਵਿਕਸਤ ਕਰਨ ਵਿੱਚ ਰੁਚੀ ਦਿਖਾਈ ਹੈ। ਇਸ ਸੈਂਟਰ, ਜਿਸ ਨੂੰ ਗਰਾਮ ਤਰੰਗ ਵੱਲੋਂ ਚਲਾਇਆ ਜਾ ਰਿਹਾ ਹੈ, ਦੀਆਂ ਵਿਸ਼ੇਸ਼ ਸੇਵਾਵਾਂ ਨੂੰ ਦੇਖਦਿਆਂ ਇਹ ਸਿਫ਼ਾਰਸ਼ ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਵੱਲੋਂ ਕੀਤੀ ਗਈ ਹੈ। ਇਸ ਤੋਂ ਇਲਾਵਾ ਇਸ ਸੈਂਟਰ ਵਿੱਚ ਜਲਦ ਹੀ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਵੀ ਲਾਗੂ ਕੀਤੀ ਜਾ ਰਹੀ ਹੈ। ਇਸ ਸੈਂਟਰ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਭਾਰਤ ਸਰਕਾਰ ਦੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਸਕੱਤਰ ਡਾ. ਕੇ. ਪੀ. ਕ੍ਰਿਸ਼ਨਨ ਨੇ ਇਸ ਕੇਂਦਰ ਦਾ ਦੌਰਾ ਕੀਤਾ ਅਤੇ ਇਥੇ ਸਿੱਖਿਆਰਥੀਆਂ ਨੂੰ ਦਿੱਤੀ ਜਾ ਰਹੀ ਸਿਖ਼ਲਾਈ ਦਾ ਜਾਇਜ਼ਾ ਲਿਆ। ਇਸ ਮੌਕੇ ਸੈਂਟਰ ਦੀ ਕਾਰੁਗਜ਼ਾਰੀ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਉਹਨਾਂ ਕਿਹਾ ਕਿ ਇਸ ਸੈਂਟਰ ਨੂੰ ਜਲਦ ਹੀ ਪ੍ਰਧਾਨ ਮੰਤਰੀ ਕੌਸ਼ਲ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਲਈ ਲੋੜੀਂਦੀ ਸਿਫ਼ਾਰਸ਼ ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਵੱਲੋਂ ਕੇਂਦਰ ਸਰਕਾਰ ਨੂੰ ਭੇਜੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਇਸ ਸੈਂਟਰ ਵਿੱਚ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਨੂੰ ਵੀ ਲਾਗੂ ਕੀਤਾ ਜਾ ਰਿਹਾ ਹੈ, ਜਿਸ ਨਾਲ ਸਾਰੇ ਨੌਜਵਾਨਾਂ ਚਾਹੇ ਉਹ ਪਿੰਡਾਂ ਨਾਲ ਸੰਬੰਧਤ ਹੋਣ ਚਾਹੇ ਉਹ ਸ਼ਹਿਰਾਂ ਨਾਲ ਸੰਬੰਧਤ ਹੋਣ, ਮੁਫ਼ਤ ਸਕਿੱਲ ਸਿੱਖਿਆ ਪ੍ਰਾਪਤ ਕਰਕੇ ਆਪਣੇ ਪੈਰਾਂ ‘ਤੇ ਖੜੇ ਹੋ ਸਕਣਗੇ। ਇਸ ਮੌਕੇ ਉਹਨਾਂ ਨਾਲ ਸ੍ਰੀਮਤੀ ਸੰਧਿਆ ਸਲਵਾਨ ਡਾਇਰੈਕਟਰ, ਨੈਸ਼ਨਲ ਸਕਿੱਲ ਡਿਵੈੱਲਪਮੈਂਟ ਸੈਂਟਰ ਦੇ ਉੱਤਰੀ ਜ਼ੋਨ ਹੈੱਡ ਸ੍ਰੀ ਜੈਕਾਂਤ ਸਿੰਘ, ਸਟੇਟ ਇੰਗੇਜਮੈਂਟ ਅਫ਼ਸਰ ਸ੍ਰੀ ਰਜਤ ਭਟਨਾਗਰ, ਵਧੀਕ ਡਾਇਰੈਕਟਰ ਟੈਕਨੀਕਲ ਸਿੱਖਿਆ ਡਾ. ਮੋਹਨਬੀਰ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀਮਤੀ ਸੁਰਭੀ ਮਲਿਕ, ਵਧੀਕ ਡਾਇਰੈਕਟਰ ਤਕਨੀਕੀ ਸਿੱਖਿਆ ਸ੍ਰੀਮਤੀ ਦਲਜੀਤ ਕੌਰ ਅਤੇ ਹੋਰ ਹਾਜ਼ਰ ਸਨ। ‘ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰ’ ਦੀ ਇੰਚਾਰਜ ਅਤੇ ਗਰਾਮ ਤਰੰਗ ਦੀ ਸਟੇਟ ਹੈੱਡ ਮਿਸ ਸਵਾਤੀ ਠਾਕੁਰ ਨੇ ਸੈਂਟਰ ਦੀ ਕਾਰਗੁਜ਼ਾਰੀ ਬਾਰੇ ਵਿਸਥਾਰ ਨਾਲ ਦੱਸਿਆ।