ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਵੱਖ -ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ 

0
1693
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਆਜ਼ਾਦੀ ਦਿਵਸ ਸਮਾਰੋਹ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ: ਭੁਪਿੰਦਰ ਸਿੰਘ 
 
ਐਸ.ਏ.ਐਸ.ਨਗਰ: 13 ਜੁਲਾਈ 
 
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਰਕਾਰੀ ਕਾਲਜ ਫੇਜ਼ -6 ਵਿਖੇ ਅਜ਼ਾਦੀ ਦਿਵਸ ਸਮਾਰੋਹ ਪੂਰੀ ਸ਼ਾਨੋ ਸੌਕਤ ਨਾਲ ਮਨਾਇਆ ਜਾਵੇਗਾ । ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਸ੍ਰੀ ਭੁਪਿੰਦਰ ਸਿੰਘ ਨੇ ਅਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਸੱਦੀ ਗਈ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜ਼ਾਦੀ ਦਿਵਸ ਸਾਡਾ ਕੌਮੀ ਤਿਉਹਾਰ ਹੈ ਇਸ ਵਿੱਚ ਸਾਨੂੰ ਸਾਰਿਆਂ ਨੂੰ ਸ਼ਮੂਲੀਅਤ ਕਰਨੀ ਚਾਹੀਦੀ ਹੈ। ਉਹਨਾਂ ਆਖਿਆ ਕਿ ਜਿਹੜੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਜ਼ਾਦੀ ਦਿਵਸ ਦੇ ਸਮਾਰੋਹ ਨੂੰ ਸੁੱਚੇਜ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਡਿਊਟੀਆਂ ਲਗਾਈਆਂ ਗਈਆਂ ਹਨ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਅਤੇ ਆਪਸੀ ਤਾਲਮੇਲ ਨੂੰ ਯਕੀਨੀ ਬਣਾਉਣ। ਉਹਨਾਂ ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਸਰਕਾਰੀ ਕਾਲਜ ਨੂੰ ਜਾਂਦੀ ਸੜਕ ਦੀ ਮੁਰੰਮਤ ਨੂੰ ਯਕੀਨੀ ਬਣਾਉਣ ਅਤੇ ਸਰਕਾਰੀ ਕਾਲਜ ਦੇ ਗਰਾਂਊਂਡ ਆਦਿ ਦੀ ਸਫ਼ਾਈ ਵੀ ਕਰਵਾਈ ਜਾਵੇ।  ਉਨਾ੍ਹਂ ਨੇ ਦੱਸਿਆ ਕਿ ਅਜ਼ਾਦੀ ਦਿਵਸ ਸਮਾਰੋਹ ਸਮੇਂ ਪੰਜਾਬ ਪੁਲਿਸ, ਹੋਮ ਗਾਰਡਜ਼ ਅਤੇ ਐਨ.ਸੀ.ਸੀ. ਦੇ ਕੈਡਿਟਾਂ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਪੀ.ਟੀ. ਸ਼ੋਅ ਕੀਤਾ ਜਾਵੇਗਾ। ਇਸ ਮੌਕੇ ਐਸ.ਡੀ.ਐਮ ਸ੍ਰੀ ਲਖਮੀਰ ਸਿੰਘ ਦੀ ਅਗਵਾਈ ਹੇਠ ਸਭਿਆਚਾਰਕ ਚੋਣ ਕਮੇਟੀ ਦਾ ਗਠਨ ਵੀ ਕੀਤਾ ਗਿਆ। ਇਹ ਕਮੇਟੀ ਸਮਾਰੋਹ ਮੌਕੇ ਹੋਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਚੋਣ ਕਰੇਗੀ ਜਿਸ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗਿੱਧੇ, ਭੰਗੜੇ ਤੋਂ ਇਲਾਵਾ ਦੇਸ਼ ਭਗਤੀ , ਸਮਾਜਿਕ ਬੁਰਾਈਆਂ ਵਿਰੁੱਧ ਅਤੇ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਵੱਖ ਵੱਖ ਅਂਿੲਟਮਾਂ ਪੇਸ਼ ਕੀਤੀਆਂ ਜਾਣਗੀਆਂ। 
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  ਸਮਾਰੋਹ ਦੌਰਾਨ ਸੁੰਤਤਰਤਾ ਸੈਨਾਨੀਆਂ ਨੂੰ ਵਿਸ਼ੇਸ਼ ਤੋਰ ਦੇ ਸਨਮਾਨਿਤ ਕੀਤਾ ਜਾਵੇਗਾ ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਮੀਟਿੰਗ ਵਿੱਚ ਐਸ.ਡੀ.ਐਮ ਸ੍ਰੀ ਲਖਮੀਰ ਸਿੰਘ , ਐਸ.ਪੀ (ਸਿਟੀ) ਸ੍ਰੀ ਅਸ਼ੀਸ ਕਪੂਰ,  ਡੀ.ਡੀ.ਓ ਸ੍ਰੀ ਕੁਲਵੰਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਜਗਪਾਲ ਸਿੰਘ ਬਾਸੀ, ਬੀ.ਡੀ.ਪੀ.ਓ ਸ੍ਰੀ ਮਲਵਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਜਸਵਿੰਦਰ ਸਿੰਘ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਰਵਿੰਦਰ ਕੌਰ, ਸੀ.ਡੀ.ਪੀ.ਓ ਖਰੜ ਸ਼ਰਨਜੀਤ ਕੌਰ, ਸ੍ਰੀ ਜਤਿੰਦਰ ਸਿੰਘ ਗਿੱਲ,  ਪ੍ਰੋ ਕੰਵਰ ਰਜਿੰਦਰ ਸਿੰਘ ਸਮੇਤ ਹੋਰਨਾਂ ਵੱਖ -ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।