ਸ਼੍ਰੋਮਣੀ ਅਕਾਲੀ ਦਲ (ਬਾਦਲ) ਰਾਜਪੁਰਾ ਦੇ ਸ਼ਹਿਰੀ ਪ੍ਰਧਾਨ ਸ਼੍ਰੀ ਜਗਦੀਸ਼ ਕੁਮਾਰ ਜੱਗਾ ਬਣੇ

0
1356

 

ਰਾਜਪੁਰਾ 25 ਸਤੰਬਰ (ਧਰਮਵੀਰ ਨਾਗਪਾਲ) ਰਾਜਪੁਰਾ ਵਿੱਚ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਆਈ ਜਦੋਂ ਜਗਦੀਸ਼ ਕੁਮਾਰ ਜਗਾ ਨੂੰ ਰਾਜਪੁਰਾ ਹਲਕੇ ਦਾ ਸ਼ਹਿਰੀ ਪ੍ਰਧਾਨ ਘੋਸ਼ਿਤ ਕੀਤਾ ਗਿਆ ਤੇ ਜਗਦੀਸ਼ ਕੁਮਾਰ ਜੱਗਾ ਨੂੰ ਵਧਾਈ ਸੰਦੇਸ਼ ਦੇਣ ਵਾਲਿਆਂ ਦਾ ਤਾਂਤਾ ਉਸ ਸਮੇਂ ਲਗ ਗਿਆ ਜਦੋਂ ਉਹਨਾਂ ਦੇ ਮੋਬਾਈਲ ਨੰ. 9815700074 ਤੇ ਕਾਫੀ ਸਮੇਂ ਬਾਅਦ ਸੰਪਰਕ ਹੋ ਸਕਿਆ। ਸ੍ਰੀ ਜਗਦੀਸ਼ ਕੁਮਾਰ ਜੱਗਾ ਨੇ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਸ੍ਰ. ਦੀਪਇੰਦਰ ਸਿੰਘ ਢਿੱਲੋ ਦਾ ਤਹਿਦਿਲੋਂ ਧੰਨਵਾਦ ਕੀਤਾ ਹੈ ਜਿਹਨਾਂ ਦੇ ਆਸ਼ੀਰਵਾਦ ਸਦਕਾ ਉਹ ਇਸ ਮੁਕਾਮ ਤੱਕ ਪਹੁੰਚੇ ਤੇ ਇਹਨਾਂ ਨੂੰ ਸ਼੍ਰੌਮਣੀ ਅਕਾਲੀ ਦਲ (ਬਾਦਲ) ਪਾਰਟੀ ਵਲੋਂ ਰਾਜਪੁਰਾ ਸ਼ਹਿਰੀ ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ।