ਜ਼ਿਲ•ਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ

0
1323

ਪਟਿਆਲਾ, 26 ਅਕਤੂਬਰ: (ਧਰਮਵੀਰ ਨਾਗਪਾਲ) ਜ਼ਿਲ•ਾ ਮੈਜਿਸਟਰੇਟ ਪਟਿਆਲਾ ਸ੍ਰੀ ਵਰੁਣ ਰੂਜ਼ਮ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ•ਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿਨ•ਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ•ਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਪਰੋਸਣ ਅਤੇ ਅਜਿਹੇ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਅਜਿਹੇ ਪਦਾਰਥ ਲੋਕਾਂ ਦੀ ਸਿਹਤ ਵਾਸਤੇ ਬਹੁਤ ਹਾਨੀਕਾਰਕ ਹੁੰਦੇ ਹਨ ਅਤੇ ਕਈ ਤਰ•ਾਂ ਦੀਆਂ ਘਾਤਕ ਬਿਮਾਰੀਆਂ ਦਾ ਕਾਰਨ ਬਣਦੇ ਹਨ। ਇਸ ਲਈ ਲੋਕ ਹਿੱਤ ਵਿੱਚ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ ਜੋ ਕਿ 13 ਦਸੰਬਰ ਤੱਕ ਲਾਗੂ ਰਹਿਣਗੇ।