ਜ਼ਿਲ•ੇ ’ਚ ਸਗਨ ਸਕੀਮ ਤਹਿਤ 1273 ਲਾਭ ਪਾਤਰੀਆਂ ਨੂੰ 1 ਕਰੋੜ 90 ਲੱਖ 95 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ: ਸਿੱਧੂ

0
1865

 

ਅਨੁਸੂਚਿਤ ਜਾਤੀਆਂ, ਆਰ੍ਯਥਿਕ ਤੌਰ ਤੇ ਪਛੜੇ ਅਤੇ ਕਮਜੋਰ ਵਰਗ ਦੀਆਂ ਲੜਕੀਆਂ ਦੇ ਵਿਆਹ ਵੇਲੇ 15 ਹਜ਼ਾਰ ਰੁਪਏ ਦਿੱਤੀ ਜਾਂਦੇ ਹਨ ਸਗਨ ਵਜੋਂ

ਐਸ.ਏ.ਐਸ.ਨਗਰ: 12 ਜੁਲਾਈ (ਧਰਮਵੀਰ ਨਾਗਪਾਲ) ਪੰਜਾਬ ਸਰਕਾਰ ਵੱਲੋ ਅਨੁਸੂਚਿਤ ਜਾਤੀਆਂ, ਆਰਥਿਕ ਤੌਰ ਤੇ ਪਛੜੇ ਤੇ ਕਮਜੋਰ ਵਰਗ ਦੀਆਂ ਲੜਕੀਆਂ ਦੇ ਵਿਆਹ ਸਮੇਂ ਚਲਾਈ ਜਾ ਰਹੀਂ ਸਗਨ ਸਕੀਮ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ•ੇ ’ਚ 1237 ਲਾਭਪਾਤਰੀਆਂ ਨੂੰ 1 ਕਰੋੜ 90 ਲੱਖ 95 ਹਜ਼ਾਰ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ•ੇ ਦੇ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਸਗਨ ਸਕੀਮ ਤਹਿਤ ਲੜਕੀਆਂ ਦੇ ਵਿਆਹ ਵੇਲੇ 15 ਹਜਾਰ ਰੁਪਏ ਦੀ ਰਾਸ਼ੀ ਸਗਨ ਸਕੀਮ ਵਜੋਂ ਦਿੱਤੀ ਜਾਂਦੀ ਹੈ ਅਤੇ ਇਹ ਰਾਸ਼ੀ ਲੜਕੀਆਂ ਦੇ ਵਿਆਹ ਵੇਲੇ ਸਿੱਧੇ ਤੌਰ ਤੇ ਲਾਭਪਾਤਰੀਆਂ ਦੇ ਖਾਤੇ ਵਿੱਚ ਆਨ ਲਾਈਨ ਮੈਨੇਜਮੈਂਟ ਸਿਸਟਮ ਰਾਹੀਂ ਤਬਦੀਲ ਕੀਤੀ ਜਾਂਦੀ ਹੈ। ਸ੍ਰੀ ਸਿੱਧੂ ਨੇ ਦੱਸਿਆ ਕਿ ਜ਼ਿਲ•ੇ ’ਚ ਪੰਜਾਬ ਸਰਕਾਰ ਵੱਲੋਂ ਭਲਾਈ ਵਿਭਾਗ ਰਾਹੀਂ ਸਾਲ 2014‐15 ਦੌਰਾਨ 1118 ਲਾਭਪਾਤਰੀ ਜਿਨ•ਾਂ ਵਿੱਚ ਅਨੁਸੂਚਿਤ ਜਾਤੀ, ਆਰਥਿਕ ਤੌਰ ਤੇ ਪਛੜੇ ਤੇ ਕਮਜੋਰ ਵਰਗ ਨਾਲ ਸਬੰਧਤ ਸਨ ਨੂੰ ਉਨ•ਾਂ ਦੀਆਂ ਲੜਕੀਆਂ ਦੇ ਵਿਆਹ ਵੇਲੇ 15 ਹਜ਼ਾਰ ਰੁਪਏ ਸਗਨ ਵਜੋਂ ਦਿੱਤੇ ਗਏ ਅਤੇ ਲਾਭਪਾਤਰੀਆਂ ਨੁੂੰ 1 ਕਰੋੜ 67 ਲੱਖ 70 ਹਜ਼ਾਰ ਰੁਪਏ ਦੀ ਰਾਸ਼ੀ ਵਿੱਤੀ ਸਹਾਇਤਾ ਵਜੋਂ ਪ੍ਰਦਾਨ ਕੀਤੀ ਗਈ। ਸ੍ਰੀ ਸਿੱਧੂ ਨੇ ਦੱਸਿਆ ਕਿ ਸਾਲ 2015‐16 ਲਈ ਹੁਣ ਤੱਕ ਸਗਨ ਸਕੀਮ ਅਧੀਨ 155 ਅਰਜੀਆਂ ਪ੍ਰਾਪਤ ਹੋਈਆਂ ਸਨ ਅਤੇ ਇਨ•ਾਂ ਸਾਰੇ ਕੇਸਾਂ ਵਿੱਚ ਸਾਰੇ ਲਾਭਪਾਤਰੀਆਂ ਨੂੰ 23 ਲੱਖ 25 ਹਜ਼ਾਰ ਰੁਪਏ ਸਗਨ ਸਕੀਮ ਤਹਿਤ ਲਾਭਪਾਤਰੀਆਂ ਦੇ ਖਾਤੇ ਵਿੱਚ ਆਨ ਲਾਈਨ ਮੈਨੇਜਮੈਂਟ ਸਿਸਟਮ ਰਾਹੀਂ ਤਬਦੀਲ ਕੀਤੇ ਗਏ ਅਤੇ ਹੁਣ ਕੋਈ ਵੀ ਕੇਸ ਬਕਾਇਆ ਨਹੀਂ। ਉਨ•ਾਂ ਕਿਹਾ ਕਿ ਸਗਨ ਸਕੀਮ ਤਹਿਤ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਨੁੂੰ ਲਾਭਪਾਤਰੀ ਨੂੰ ਪੁਰੀ ਪਾਰਦਰਸ਼ਤਾ ਨਾਲ ਉਨ•ਾਂ ਦੇ ਖਾਤਿਆਂ ਵਿੱਚ ਤਬਦੀਲ ਕੀਤਾ ਜਾਂਦਾ ਹੈ।
ਸ੍ਰੀ ਸਿੱਧੂ ਨੇ ਅੱਗੋ ਦੱਸਿਆ ਕਿ ਜ਼ਿਲ•ੇ ਵਿੱਚ ਅਨੁਸੂਚਿਤ ਜਾਤੀਆਂ ਅਤੇ ਪਛੜੇ ਵਰਗ ਦੇ ਲੋਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਵੱਖ‐ਵੱਖ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਗਿਆ ਹੈ ਤਾਂ ਜੋ ਲੋੜਵੰਦ ਇਨ•ਾਂ ਸਕੀਮਾਂ ਦਾ ਵੱਧ ਤੋਂ ਵੱਧ ਫਾਇਦਾ ਉੱਠਾ ਸਕਣ। ਉਨ•ਾਂ ਕਿਹਾ ਕਿ ਗਰੀਬ ਵਰਗ ਅਤੇ ਅਨੁਸੂਚਿਤ ਜਾਤੀਆਂ ਦੇ ਸਰਕਾਰੀ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਦਸਵੀਂ ਜਮਾਤ ਤੱਕ ਪੜਣ ਵਾਲੇ 33 ਹਜ਼ਾਰ 722 ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਵੰਡੀਆਂ ਗਈਆਂ ਹਨ ਅਤੇ ਵਰਦੀਆਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ ਹਨ। ਉਨ•ਾਂ ਹੋਰ ਦੱਸਿਆ ਕਿ ਜ਼ਿਲ•ੇ ਵਿੱਚ ਮਿਡ‐ਡੇ‐ਮਿਲ ਤਹਿਤ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੁੂਲਾਂ ਵਿੱਚ ਪੜਦੇ 57 ਹਜ਼ਾਰ 221 ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਈਆਂ ਜਾਂਦਾ ਹੈ।